ਚੰਡੀਗੜ੍ਹ ਦੇ ਪੀਜੀਆਈ ’ਚ ਠੇਕਾ ਕਰਮਚਾਰੀ ਹੜਤਾਲ ’ਤੇ ਚਲੇ ਗਏ ਹਨ। ਕਰਮਚਾਰੀਆਂ ਦਾ ਹੜਤਾਲ ਕਾਰਨ ਓ. ਪੀ. ਡੀ. (OPD) ਤੋਂ ਲੈਕੇ ਵਾਰਡਾਂ ਤੱਕ ਦਾ ਕੰਮ ਪ੍ਰਭਾਵਿਤ ਹੋਇਆ ਹੈ। ਮੰਗਲਵਾਰ ਨੂੰ ਠੇਕਾ ਮੁਲਾਜ਼ਮ ਯੂਨੀਅਨ ਦੇ ਕੁਝ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ, ਜਿਸ ਦੇ ਵਿਰੋਧ ’ਚ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ।
ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਠੇਕਾ ਮੁਲਾਜ਼ਮ ਬਰਾਬਰ ਕੰਮ, ਬਰਾਬਰ ਤਨਖ਼ਾਹ (Equal work, Equal pay) ਅਤੇ ਹੋਰਨਾ ਕਈ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ। ਕਰਮਚਾਰੀਆਂ ਦੀ ਮੰਗਾਂ ਨੂੰ ਲੈਕੇ ਪੀਜੀਆਈ ਪ੍ਰਸ਼ਾਸਨ ਅਤੇ ਸੰਘਰਸ਼ ਕਰ ਰਹੇ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਵਿਚਕਾਰ ਕਈ ਬੈਠਕਾਂ ਹੋਈਆਂ ਹਨ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ।
ਦਰਅਸਲ, ਹਜ਼ਾਰਾਂ ਠੇਕਾ ਮੁਲਾਜ਼ਮ ਬਰਾਬਰ ਕੰਮ, ਬਰਾਬਰ ਤਨਖ਼ਾਹ (Equal work, Equal pay) ਅਤੇ ਹੋਰਨਾ ਕਈ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ। ਕਰਮਚਾਰੀਆਂ ਦੀ ਮੰਗਾਂ ਨੂੰ ਲੈਕੇ ਪੀਜੀਆਈ ਪ੍ਰਸ਼ਾਸਨ ਅਤੇ ਸੰਘਰਸ਼ ਕਰ ਰਹੇ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਵਿਚਕਾਰ ਕਈ ਬੈਠਕਾਂ ਹੋਈਆਂ ਪਰ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ ਹੈ।