Punjab

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ : ਅੰਮ੍ਰਿਤਸਰ ਵਿਖੇ ਆਰੰਭ ਹੋਏ ਸ਼ਤਾਬਦੀ ਸਮਾਗਮ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ੁਰੂ ਕੀਤੇ ਗਏ ਹਨ। ਦੋਵਾਂ ਥਾਂਵਾਂ ‘ਤੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ, ਜਿਸ ਦੇ ਭੋਗ 1 ਮਈ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਏ ਜਾਣਗੇ।

ਸ਼ਤਾਬਦੀ ਦੇ ਸਬੰਧ ਵਿੱਚ ਸੰਗਤ ਵੱਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠ ਦੇ ਭੋਗ ਵੀ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਗਏ। ਕਰੋਨਾ ਕਾਰਨ ਸੰਗਤਾਂ ਇਸ ਸਮਾਗਮ ਵਿੱਚ ਆਪਣੇ ਘਰਾਂ ਤੋਂ ਹੀ ਚੱਲ ਰਹੇ ਸਿੱਧੇ ਪ੍ਰਸਾਰਨ ਰਾਹੀਂ ਸ਼ਾਮਲ ਹੋਈਆਂ ਹਨ। ਇਸ ਸਮਾਗਮ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਸਮੇਤ ਕੁੱਝ ਮੈਂਬਰਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ।