‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਉੱਚ ਪੱਧਰੀ ਮੀਟਿੰਗ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵੀਡਿਓ ਕਾਨਫਰੰਸ ਜ਼ਰੀਏ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਕੇਂਦਰ ਸਰਕਾਰ ਨੇ ਸਿੱਖ ਗੁਰੂ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਉਲੀਕਣ, ਨੀਤੀਆਂ ਤੇ ਵੱਖ-ਵੱਖ ਯੋਜਨਾਵਾਂ ਨੂੰ ਪ੍ਰਵਾਨਗੀ ਦੇਣ ਲਈ ਪਿਛਲੇ ਸਾਲ 24 ਅਕਤੂਬਰ ਨੂੰ ਇੱਕ ਕਮੇਟੀ ਬਣਾਈ ਸੀ। ਇਸ ਕਮੇਟੀ ਵਿੱਚ 70 ਮੈਂਬਰ ਹਨ।
