ਬਿਊਰੋ ਰਿਪੋਰਟ (ਚੰਡੀਗੜ੍ਹ, 20 ਅਕਤੂਬਰ 2025): ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਅਤੇ ਹਰਿਆਣਾ ਦੀ ਨਿਆਂ ਪ੍ਰਣਾਲੀ ਵਿੱਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਹੁਕਮ ਜਾਰੀ ਕਰਦਿਆਂ ਦੋਵਾਂ ਸੂਬਿਆਂ ਦੇ 42 ਜੱਜਾਂ ਦੇ ਤਬਾਦਲੇ ਕੀਤੇ ਹਨ।
ਇਨ੍ਹਾਂ ਤਬਾਦਲਿਆਂ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਐਡੀਸ਼ਨਲ ਸੈਸ਼ਨ ਜੱਜ ਸ਼ਾਮਲ ਹਨ। ਤਬਦੀਲ ਕੀਤੇ ਗਏ ਜੱਜਾਂ ਵਿੱਚ ਪੰਜਾਬ ਦੇ 13 ਅਤੇ ਹਰਿਆਣਾ ਦੇ 29 ਜੱਜ ਸ਼ਾਮਲ ਹਨ।
ਖਾਸ ਤੌਰ ’ਤੇ, ਜਤਿੰਦਰ ਕੌਰ ਨੂੰ ਅੰਮ੍ਰਿਤਸਰ ਦਾ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਯੁਕਤ ਕੀਤਾ ਗਿਆ ਹੈ।
ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਹ ਸਾਰੇ ਜੱਜ ਜਲਦੀ ਹੀ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।