The Khalas Tv Blog India ਮਾਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ, ਇਸ ਪਾਰਟੀ ਨੇ ਨਹੀਂ ਲਿਆ ਹਿੱਸਾ
India

ਮਾਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ, ਇਸ ਪਾਰਟੀ ਨੇ ਨਹੀਂ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਭਾਜਪਾ ਸਮੇਤ 44 ਪਾਰਟੀਆਂ ਨੇ ਹਿੱਸਾ ਲਿਆ। ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕਈ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ। ਵਿਰੋਧੀ ਧਿਰ ਤੋਂ ਕਾਂਗਰਸ, ਆਪ, ਏਆਈਐਮਆਈਐਮ, ਵਾਈਐਸਆਰਸੀਪੀ ਅਤੇ ਹੋਰ ਪਾਰਟੀਆਂ ਨੇ ਹਿੱਸਾ ਲਿਆ ਹੈ।

ਕਾਂਗਰਸ ਨੇ ਲੋਕ ਸਭਾ ਦੇ ਡਿਪਟੀ ਸਪੀਕਰ ਦੇ ਅਹੁਦੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ NEET ਮੁੱਦੇ ‘ਤੇ ਲੋਕ ਸਭਾ ‘ਚ ਚਰਚਾ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨਹੀਂ ਆਈ ਹੈ। ਪਾਰਟੀ ਨੇਤਾ ਡੇਰੇਕ ਓ ਬ੍ਰਾਇਨ ਨੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਕੋਲਕਾਤਾ ‘ਚ ਪ੍ਰੋਗਰਾਮ ਹੈ, ਇਸ ਲਈ ਉਹ ਬੈਠਕ ‘ਚ ਸ਼ਾਮਲ ਨਹੀਂ ਹੋ ਸਕਣਗੇ।

ਇਹ ਵੀ ਪੜ੍ਹੋ –   ਮੋਗਾ ਦੇ ਇਕ ਸਕੂਲ ‘ਚ ਬੱਚਿਆਂ ਦੀ ਹੋਈ ਕੁੱਟਮਾਰ, ਪ੍ਰਿੰਸੀਪਲ ਖ਼ਿਲਾਫ਼ ਲਿਆ ਇਹ ਐਕਸ਼ਨ

 

Exit mobile version