The Khalas Tv Blog Punjab ਤਰਨ ਤਾਰਨ ’ਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, 100 ਨੂੰ ਜ਼ਿਲ੍ਹੇ ਤੋਂ ਬਾਹਰ ਭੇਜਿਆ
Punjab

ਤਰਨ ਤਾਰਨ ’ਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, 100 ਨੂੰ ਜ਼ਿਲ੍ਹੇ ਤੋਂ ਬਾਹਰ ਭੇਜਿਆ

Punjab Police

ਜ਼ਿਲ੍ਹਾ ਤਰਨ ਤਾਰਨ ਪੁਲਿਸ ਵਿਭਾਗ ਵਿੱਚ ਐਸਐਸਪੀ ਅਸ਼ਵਨੀ ਕਪੂਰ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਵਿੱਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਸਬ-ਇੰਸਪੈਕਟਰ, ਏਐੱਸਆਈ, ਹੈੱਡ ਕਾਂਸਟੇਬਲ, ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲੀਸ ਮੁਲਾਜ਼ਮਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਵਿੱਚ 40 ਗੈਰ-ਗਜ਼ਟਿਡ ਅਧਿਕਾਰੀ ਵੀ ਸ਼ਾਮਲ ਹਨ।

ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ, ਪੁਲੀਸ ਚੌਕੀਆਂ ਤੇ ਪੁਲਿਸ ਦਫ਼ਤਰਾਂ ਤੋਂ ਮੇਘਨਾਥ ਪੁਲਿਸ ਮੁਲਾਜ਼ਮਾਂ ਦੀ ਸੂਚੀ ਬਣਾਈ ਗਈ ਸੀ। ਪੁਲਿਸ ਮੁਲਾਜ਼ਮ ਕਿਸ ਸਮੇਂ ਕਿਸ ਥਾਣੇ ਵਿੱਚ ਤਾਇਨਾਤ ਸਨ, ਇਸਦਾ ਵੇਰਵਾ ਵੀ ਲਿਆ ਗਿਆ ਸੀ। ਇਸ ਸੂਚੀ ’ਤੇ ਕੰਮ ਕਰਦੇ ਹੋਏ 450 ਅਜਿਹੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ, ਜੋ ਪਿਛਲੇ 2 ਤੋਂ 10 ਸਾਲਾਂ ਤੋਂ ਇੱਕੋ ਥਾਂ ’ਤੇ ਤਾਇਨਾਤ ਹਨ ਜਾਂ ਉਹ ਕਰਮਚਾਰੀ ਜੋ ਆਪਣੇ ਘਰ ਦੇ ਅੰਤਰਗਤ ਥਾਣੇ ਜਾਂ ਪੁਲਿਸ ਚੌਕੀ ਵਿੱਚ ਤਾਇਨਾਤ ਹਨ।

ਇਸ ਤੋਂ ਬਾਅਦ ਹੁਕਮ ਜਾਰੀ ਕਰਕੇ ਅਜਿਹੇ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਫ਼ਿਰੋਜ਼ਪੁਰ ਰੇਂਜ ਨਾਲ ਸਬੰਧਤ ਥਾਣਿਆਂ ਵਿੱਚ ਭੇਜਿਆ ਗਿਆ ਹੈ। ਅਸ਼ਵਨੀ ਕਪੂਰ ਨੇ ਕਿਹਾ ਕਿ ਇਨ੍ਹਾਂ ਤਬਾਦਲਿਆਂ ਤੋਂ ਬਾਅਦ ਭ੍ਰਿਸ਼ਟਾਚਾਰ ਵੀ ਘਟੇਗਾ।

ਇਹ ਵੀ ਪੜ੍ਹੋ – ਕਿਸਾਨਾਂ ਲਈ ਖੁਸ਼ਖਬਰੀ, ਇਸ ਦਿਨ ਕਿਸਾਨਾਂ ਦੇ ਖਾਤਿਆਂ ‘ਚ ਆਵੇਗੀ 17ਵੀਂ ਕਿਸ਼ਤ
Exit mobile version