‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਦੇ ਟੈਕਸਸ ਦੇ ਸੈਨ ਐਨਟੋਨੀਓ ਦੇ ਬਾਹਰੀ ਇਲਾਕੇ ਵਿੱਚ ਟਰੱਕ ਵਿੱਚ ਘੱਟੋ-ਘੱਟ 46 ਲੋਕਾਂ ਦੀਆਂ ਲਾ ਸ਼ਾਂ ਮਿਲਣ ਦੀ ਜਾਣਕਾਰੀ ਹੈ। ਇਹ ਲੋਕ ਪਰਵਾਸੀ ਮੰਨੇ ਜਾ ਰਹੇ ਹਨ। ਇੱਕ ਸਥਾਨਕ ਮੀਡੀਆ ਅਦਾਰੇ ਮੁਤਾਬਕ ਕਰੀਬ 16 ਲੋਕਾਂ ਨੂੰ ਪ੍ਰਸ਼ਾਸਨ ਵੱਖ-ਵੱਖ ਸਿਹਤ ਕਾਰਨਾਂ ਕਰਕੇ ਹਸਪਤਾਲ ਲੈ ਕੇ ਗਏ ਹਨ, ਜਿਨ੍ਹਾਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਮੌ ਤਾਂ ਗਰਮੀ ਕਾਰਨ ਹੋਈਆਂ ਹਨ।
ਸੈਨ ਐਨਟੋਨੀਓ ਦੇ ਫਾਇਰ ਵਿਭਾਗ ਦੇ ਮੁਖੀ ਚਾਰਲਜ਼ ਹੁੱਡ ਨੇ ਦੱਸਿਆ ਹੈ ਕਿ ਟਰੱਕ ਵਿੱਚ ਏਸੀ ਨਹੀਂ ਸੀ ਅਤੇ ਨਾ ਹੀ ਪੀਣ ਵਾਲੇ ਪਾਣੀ ਦੀ ਵਿਵਸਥਾ ਸੀ। ਵਿਭਾਗ ਦੇ ਅਧਿਕਾਰੀਆਂ ਮੁਤਾਬਕ ਟਰੱਕ ਦੇ ਬਾਹਰ ਇੱਕ ਲਾ ਸ਼ ਦਿਖਾਈ ਦਿੱਤੀ ਅਤੇ ਇਸ ਤੋਂ ਬਾਅਦ ਦਰਵਾਜ਼ਾ ਖੁੱਲ੍ਹਣ ‘ਤੇ ਹੋਰ ਲਾ ਸ਼ਾਂ ਵੀ ਨਜ਼ਰ ਆਈਆਂ। ਇਹ ਟਰੱਕ ਰੇਲ ਦੀਆਂ ਪੱਟੜੀਆਂ ਨੇੜੇ ਸੈਨ ਅਨਟੋਨਿਓ ਦੇ ਦੱਖਣੀ-ਪੱਛਮੀ ਪਾਸੇ ਵੱਲ ਮਿਲਿਆ ਹੈ।
ਸੈਨ ਅਨਟੋਨੀਓ ਪੁਲਿਸ ਵਿਭਾਗ ਦੇ ਅਫ਼ਸਰ ਟਰੱਕ ਦੇ ਡਰਾਈਵਰ ਦੀ ਭਾਲ ਕਰ ਰਹੇ ਹਨ, ਜੋ ਮੌਕੇ ਤੋਂ ਗਾਇਬ ਹੈ। ਸੈਨ ਅਨਟੋਨੀਓ ਅਮਰੀਕਾ ਤੇ ਮੈਕਸੀਕੋ ਦੀ ਸਰਹੱਦ ਤੋਂ ਤਕਰੀਬਨ 250 ਕਿਲੋਮੀਟਰ ਦੂਰੀ ‘ਤੇ ਹੈ। ਇਸ ਰਸਤੇ ਨੂੰ ਕਈ ਵਾਰ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਜਾਣ ਲਈ ਵਰਤਿਆ ਜਾਂਦਾ ਹੈ। ਗੈਰਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਪਹੁੰਚ ਰਹੇ ਪਰਵਾਸੀਆਂ ਨੂੰ ਅਕਸਰ ਟਰੱਕਾਂ ਰਾਹੀਂ ਇੱਥੋਂ ਅਮਰੀਕਾ ਭੇਜਿਆ ਜਾਂਦਾ ਹੈ। ਮੈਕਸੀਕੋ ਦੀ ਵਿਦੇਸ਼ ਮੰਤਰੀ ਮਾਰਕੈਲੋ ਇਬ੍ਰਾਡ ਮੁਤਾਬਕ ਹਸਪਤਾਲ ਵਿੱਚ ਭਰਤੀ ਦੋ ਨਾਗਰਿਕ ਗੁਆਟੇਮਾਲਾ ਦੇ ਹਨ।
ਇਸ ਘਟ ਨਾ ਤੋਂ ਬਾਅਦ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਜਾਂਚ ਜਾਰੀ ਹੈ। ਟੈਕਸਸ ਦੇ ਗਵਰਨਰ ਗ੍ਰੈਗ ਅਬੌਟ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਇਨ੍ਹਾਂ ਮੌ ਤਾਂ ਲਈ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਪਿੱਛੇ ਬਾਇਡਨ ਦੀਆਂ ਓਪਨ ਬਾਰਡਰ ਨੀਤੀਆਂ ਜ਼ਿੰਮੇਵਾਰ ਹਨ। ਮੈਕਸੀਕੋ ਦੇ ਵਿਦੇਸ਼ ਮੰਤਰੀ ਮਾਰਸੇਲੋ ਇਬਾਰਡ ਨੇ ਕਿਹਾ ਕਿ ਉਨ੍ਹਾਂ ਦੇ ਅਧਿਕਾਰੀ ਮੌਕੇ ਉੱਤੇ ਪਹੁੰਚ ਰਹੇ ਹਨ ਪਰ ਅਜੇ ਇਹ ਨਹੀਂ ਪਤਾ ਕਿ ਮ੍ਰਿਤਕ ਕਿਹੜੇ ਦੇਸ਼ ਤੋਂ ਹਨ। ਘਟਨਾ ਤੋਂ ਬਾਅਦ ਮੌਕੇ ‘ਤੇ ਅਧਿਕਾਰੀਆਂ ਸਮੇਤ ਕਈ ਲੋਕ ਪਹੁੰਚੇ ਸਨ। ਸ਼ਹਿਰ ਦੇ ਮੇਅਰ ਰੋਨ ਨਾਇਰਨਬਰਗ ਨੇ ਕਿਹਾ ਕਿ,”ਇਹ ਲੋਕ ਚੰਗੀ ਜ਼ਿੰਦਗੀ ਦੀ ਖੋਜ ਵਿਚ ਆਏ ਸਨ। ਇਹ ਇੱਕ ਮਨੁੱਖੀ ਤ੍ਰਾਸਦੀ ਹੈ।” ਇਲਾਕੇ ਵਿੱਚ ਇਨ੍ਹਾਂ ਦਿਨਾਂ ਵਿੱਚ ਗਰਮੀ ਹੈ ਅਤੇ ਸੋਮਵਾਰ ਨੂੰ ਹਾ ਦਸੇ ਸਮੇਂ ਤਾਪਮਾਨ ਤਕਰੀਬਨ 40 ਡਿਗਰੀ ਸੀ।
ਮੱਧ ਅਮਰੀਕਾ ਦੇ ਦੇਸ਼ਾਂ ਤੋਂ ਗ਼ਰੀਬੀ ਅਤੇ ਹਿੰਸਾ ਦੇ ਹਾਲਾਤਾਂ ਤੋਂ ਬਚਣ ਲਈ ਬਹੁਤ ਸਾਰੇ ਲੋਕ ਬਿਨਾਂ ਕਾਗਜ਼ਾਂ ਤੋਂ ਉੱਤਰੀ ਅਮਰੀਕਾ ਜਾਣ ਦੀ ਕੋਸ਼ਿਸ਼ ਕਰਦੇ ਹਨ। ਉਹ ਗ਼ੈਰਕਾਨੂੰਨੀ ਤਰੀਕੇ ਨਾਲ ਜਾਣ ਦੀ ਕੋਸ਼ਿਸ਼ ਦੌਰਾਨ ਸਮਗਲਰਾਂ ਨੂੰ ਵੱਡੀ ਰਕਮ ਵੀ ਦਿੰਦੇ ਹਨ। ਸਾਲ 2017 ਵਿੱਚ ਵੀ ਅਜਿਹੇ ਹੀ ਹਾਲਾਤਾਂ ਕਾਰਨ 10 ਲੋਕਾਂ ਦੀਆਂ ਲਾ ਸ਼ਾਂ ਇਕ ਟਰੱਕ ਵਿੱਚੋਂ ਮਿਲੀਆਂ ਸਨ।