‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੀ ਗੰਭੀਰਤਾ ਨੂੰ ਦੇਖਦਿਆਂ ਆਸਟਰੇਲੀਆ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਮੰਤਰੀ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਮੀਡੀਆ ਕਾਨਫਰੰਸ ਦੌਰਾਨ ਕਿਹਾ ਕਿ ਵਿਸ਼ਵ ਭਰ ਵਿੱਚ ਕੋਰੋਨਾਵਾਇਰਸ ਫੈਲਣ ਅਤੇ ਮਹਾਂਮਾਰੀ ਤੋਂ ਆਸਟਰੇਲੀਆ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਕੌਮਾਂਤਰੀ ਸੈਲਾਨੀਆਂ ਲਈ ਮੁਲਕ ਦੀਆਂ ਅੰਤਰਰਾਸ਼ਟਰੀ ਸਰਹੱਦਾਂ 2021 ਦੇ ਅੱਧ ਤੱਕ ਬੰਦ ਰੱਖੀਆਂ ਜਾਣਗੀਆਂ।
ਮੌਰੀਸਨ ਨੇ ਅੱਗੇ ਕਿਹਾ ਕਿ ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾਵਾਇਰਸ ਦੇ ਕੇਸ ਵਧਦੇ ਜਾ ਰਹੇ ਹਨ, ਜਿਸ ਕਾਰਨ ਭਵਿੱਖ ਵਿੱਚ ਲੰਬੇ ਸਮੇਂ ਲਈ ਸਰਹੱਦਾਂ ਨਹੀਂ ਖੋਲ੍ਹੀਆਂ ਜਾ ਸਕਣਗੀਆਂ।