‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਖਾਲਿਸਤਾਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਖਾਲਿਸਤਾਨ ਨਹੀਂ ਚਾਹੁੰਦੇ।

 

ਰੈਫਰੈਂਡਮ 2020 ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ “ਪੰਜਾਬ ਵਿੱਚ ਰੈਫਰੈਂਡਮ ਨਹੀਂ ਹੋਵੇਗਾ। ਕੈਪਟਨ ਨੇ ‘ਸਿੱਖਸ ਫਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਸਿਰਫ ਪੰਨੂੰ ਵਰਗੇ ਲੋਕ ਹੀ ਖਾਲਿਸਤਾਨ ਚਾਹੁੰਦੇ ਹਨ, ਅਸੀਂ ਖਾਲਿਸਤਾਨ ਨਹੀਂ ਚਾਹੁੰਦੇ ਅਤੇ ਪੰਜਾਬ ਵਿੱਚ ਕੋਈ ਰੈਫਰੈਂਡਮ ਨਹੀਂ ਹੋਵੇਗਾ”।