Punjab

ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਭਾਰੀ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਿਲ ਸਨ। ਘਟਨਾ ਦਾ ਪਤਾ ਲੱਗਣ ’ਤੇ ਪਿੰਡ ਵਾਸੀਆਂ ਨੇ ਮਲਬੇ ਹੇਠਾਂ ਦੱਬੇ ਪੰਜਾਂ ਮੈਂਬਰਾਂ ਨੂੰ ਬਾਹਰ ਕੱਢਿਆ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਮ੍ਰਿਤਕਾਂ ਦੀ ਪਛਾਣ ਗੋਵਿੰਦ ਸਿੰਘ, ਉਨ੍ਹਾਂ ਦੀ ਪਤਨੀ ਅਮਰਜੀਤ ਕੌਰ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਆਪਣੇ ਘਰ ਵਿੱਚ ਸੌਂ ਰਿਹਾ ਸੀ। ਸਥਾਨਕ ਲੋਕਾਂ ਨੇ ਮਲਬੇ ਵਿੱਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਲੈ ਗਏ, ਪਰ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਲੋਕਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਹੋਇਆ ਹੈ। ਪ੍ਰਸ਼ਾਸਨ ਨੂੰ ਇਸ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਦੁੱਖ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਦੇ ਰਿਸ਼ਤੇਦਾਰ ਕੋਈ ਅਰਜ਼ੀ ਦਿੰਦੇ ਹਨ ਤਾਂ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।