Punjab

ਗੁਰਦੁਆਰਾ ਜਾਮਨੀ ਸਾਹਿਬ ਫਿਰੋਜ਼ਪੁਰ ‘ਚ ਗੈਸ ਸਿਲੰਡਰ ਫਟਣ ਕਾਰਨ 5 ਲੋਕ ਜ਼ਖਮੀ

ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਵਿਚ ਗੈਸ ਸਿੰਲਡਰ ਫਟਣ ਕਾਰਨ 5 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਜ਼ਖਮੀਆਂ ਵਿਚ ਸਕੂਲੀ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਇਲਾਜ਼ ਸਥਾਨਕ ਹਸਪਤਾਲਾਂ ਵਿਚ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ ਫਟ ਗਿਆ। ਇਸ ਘਟਨਾ ’ਚ 7 ਦੇ ਕਰੀਬ ਸੇਵਾ ਕਰ ਰਹੇ ਸੇਵਾਦਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਇਕ ਸਕੂਲ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।