The Khalas Tv Blog India ਆਈਆਈਐਮ ਅਹਿਮਦਾਬਾਦ ‘ਚ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ
India Punjab

ਆਈਆਈਐਮ ਅਹਿਮਦਾਬਾਦ ‘ਚ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ

ਚੰਡੀਗੜ੍ਹ : ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਜਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ।

ਇਸ ਸਬੰਧੀ  ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਜੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ ਟ੍ਰੇਨਿੰਗ ਹਾਸਲ ਕਰੇਗਾ।

ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂ ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 202 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈਡਮਾਸਟਰਾਂ / ਹੈਡ ਮਿਸਟ੍ਰੈਸ ਨੂੰ ਆਈ. ਆਈ. ਐਮ.ਅਹਿਮਦਾਬਾਦ ਤੋਂ ਟ੍ਰੇਨਿੰਗ ਦੁਆਈ ਜਾ ਚੁੱਕੀ ਹੈ।ਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ।

ਹੁਣ ਪ੍ਰਾਇਮਰੀ ਸਕੂਲਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਹੈ। ਇਹ ਸਮਝੌਤਾ ਇਸ ਮਹੀਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਚਕਾਰ ਹੋਇਆ ਸੀ।

72 ਅਧਿਆਪਕ ਸਿਖਲਾਈ ਲਈ ਜਾਣਗੇ

ਪਹਿਲੇ ਬੈਚ ਵਿੱਚ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਆਉਣ ਵਾਲੀਆਂ ਅਰਜ਼ੀਆਂ ਵਿੱਚ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਅੱਗੇ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਸਿਖਲਾਈ ਲੈ ਚੁੱਕੇ ਹਨ। ਹਾਲਾਂਕਿ ਉਸ ਸਮੇਂ ਇਸ ਟ੍ਰੇਨਿੰਗ ਨੂੰ ਲੈ ਕੇ ਹੰਗਾਮਾ ਵੀ ਹੋਇਆ ਸੀ।

 

Exit mobile version