India Punjab

ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 5000 ਕਿਊਸਿਕ ਪਾਣੀ, 12 ਤੋਂ 14 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚੇਤਾਵਨੀ

ਬਿਊਰੋ ਰਿਪੋਰਟ (ਪਟਿਆਲਾ, 11 ਸਤੰਬਰ 2025): ਭਾਖੜਾ ਡੈਮ ਪ੍ਰਬੰਧਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ ਸਵੇਰੇ 11:30 ਵਜੇ ਡੈਮ ਵਿੱਚੋਂ ਵਾਧੂ 5000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਕਾਰਨ ਹੇਠਲੇ ਇਲਾਕਿਆਂ ਵਿੱਚ ਦਰਿਆਵਾਂ ਦਾ ਪਾਣੀ ਪੱਧਰ ਵੱਧ ਸਕਦਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਸ਼ੇਅਰ ਕੀਤੀ ਹੈ।

ਇਸਦੇ ਨਾਲ ਹੀ ਮੌਸਮ ਵਿਭਾਗ ਨੇ 12, 13 ਅਤੇ 14 ਸਤੰਬਰ ਨੂੰ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਇਲਾਕਿਆਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ।

ਲੋਕਾਂ ਨੂੰ ਕਿਹਾ ਗਿਆ ਹੈ ਕਿ ਦਰਿਆਵਾਂ, ਨਦੀਆਂ ਅਤੇ ਨੀਵੇਂ ਇਲਾਕਿਆਂ ਦੇ ਨੇੜੇ ਜਾਣ ਤੋਂ ਪਰਹੇਜ਼ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ।