India

ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ, 30 ਨਵੰਬਰ ਤੱਕ ਭਰ ਸਕਦੇ ਹੋ ITR

‘ਦ ਖ਼ਾਲਸ ਬਿਊਰੋ:- ਕੋਵਿਡ-19 ਦੇ ਚੱਲਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮਦਨ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਹਨਾਂ ਐਲਾਨ ਕੀਤਾ ਹੈ ਕਿ ਹੁਣ ਵਿੱਤੀ ਸਾਲ 2019-20 ਦੀ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 30 ਨਵੰਬਰ 2020 ਤੱਕ ਕਰ ਦਿੱਤੀ ਗਈ ਹੈ। ਪਹਿਲਾਂ ਇਸਦੀ ਆਖਰੀ ਤਾਰੀਖ 31 ਜੁਲਾਈ 2020 ਮਿਥੀ ਗਈ ਸੀ।

 

ਇਹ ਜਾਣਕਾਰੀ ਆਮਦਨ ਕਰ ਵਿਭਾਗ ਨੇ ਟਵੀਟ ਕਰਕੇ ਦਿੱਤੀ। ਇਸ ਦੇ ਨਾਲ ਹੀ ਵਿੱਤੀ ਸਾਲ 2019-20 ਲਈ ITR ਦਾਖਲ ਕਰਨ ਦੀ ਆਖਰੀ ਮਿਤੀ 30 ਨਵੰਬਰ 2020 ਤੱਕ ਵਧਾ ਦਿੱਤੀ ਗਈ ਹੈ। ਕੋਈ ਵੀ ਟੈਕਸ ਅਦਾ ਕਰਨ ਵਾਲਾ ਪਿਛਲੇ ਵਿੱਤੀ ਵਰ੍ਹੇ ਵਿੱਚ ਟੈਕਸ ਛੋਟ ਪ੍ਰਾਪਤ ਕਰਨ ਲਈ 31 ਜੁਲਾਈ 2020 ਤੱਕ ਟੈਕਸ ਛੋਟ ਦੇ ਵੱਖ-ਵੱਖ ਨਿਵੇਸ਼ ਸਾਧਨਾਂ ਵਿੱਚ ਨਿਵੇਸ਼ ਕਰਕੇ ਛੋਟ ਪ੍ਰਾਪਤ ਕਰ ਸਕਦਾ ਹੈ।