‘ਦ ਖ਼ਾਲਸ ਬਿਊਰੋ:- ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਗਾਇਬ ਹੋਣ ਦਾ ਮਸਲਾ ਭਖਦਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਅੱਜ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਅਤੇ SGPC ਮੈਂਬਰ ਬਲਵਿੰਦਰ ਸਿੰਘ ਬੈਂਸ ਵੱਲੋਂ SGPC ਖਿਲਾਫ਼ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ। ਬੈਂਸ ਨੇ ਇਹ ਸ਼ਿਕਾਇਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਲਿਸ ਕਮਿਸ਼ਨਰ ਕੋਲ ਦਰਜ ਕਰਵਾਈ।

 

267 ਪਾਵਨ ਸਰੂਪਾਂ ਦਾ ਇਹ ਮਸਲਾ ਸਾਲ 2016 ਦਾ ਹੈ। ਪਿਛਲੇ ਦਿਨੀਂ ਇੱਕ ਰਿਟਾਇਰਟਡ ਅਧਿਕਾਰੀ ਵੱਲੋਂ ਇਸਦੀ ਜਾਂਚ ਕਰਵਾਉਣ ਲਈ ਕੀਤੀ ਗਈ ਮੰਗ ਤੋਂ ਬਾਅਦ ਹੀ ਇਹ ਮਸਲਾ ਚਰਚਾ ਵਿੱਚ ਆਇਆ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।

 

ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕੇ ਜੇਕਰ SGPC ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਗਾਇਬ ਹੋਣ ਬਾਰੇ ਨਹੀਂ ਪਤਾ, ਤਾਂ ਫਿਰ ਕੱਲ੍ਹ ਨੂੰ ਕੋਈ ਵੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਬੈਂਸ ਨੇ ਪ੍ਰਸ਼ਾਸ਼ਨ ਨੂੰ ਜਲਦ ਤੋਂ ਜਲਦ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ।