The Khalas Tv Blog Punjab ਮਾਨਸਾ ’ਚ ਦਰਿੰਦਗੀ! ਬਜ਼ੁਰਗ ਨੂੰ ਬੇਦਰਦੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ
Punjab

ਮਾਨਸਾ ’ਚ ਦਰਿੰਦਗੀ! ਬਜ਼ੁਰਗ ਨੂੰ ਬੇਦਰਦੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ

ਬਿਉਰੋ ਰਿਪੋਰਟ – ਮਾਨਸਾ ਦੇ ਪਿੰਡ ਅਤਲਾ ਕਲਾਂ ਵਿੱਚ 55 ਸਾਲ ਦੇ ਵਿਅਕਤੀ ਦਾ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਡਾਂਗਾ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਨਸਾ ਜ਼ਿਲ੍ਹੇ ਦੇ ਪਿੰਡ ਅਟਾਲਾ ਕਲਾਂ ਦੇ 55 ਸਾਲ ਦੇ ਮ੍ਰਿਤਕ ਗੁਰਮੇਲ ਸਿੰਘ ਦੇ ਭਰਾ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਇੱਕ ਔਰਤ ਦੇ ਨਾਲ ਉਨ੍ਹਾਂ ਦੀ ਤਕਰਾਰ ਹੋ ਗਈ ਸੀ। ਜਿਸ ਦੇ ਬਾਅਦ ਮਹਿਲਾ ਦੇ ਪੁੱਤਰ ਗੁਰਪ੍ਰੀਤ ਗੂਰੀ ਦੇ ਉਸ ਦੀ ਮਾਂ ਅਤੇ ਸਾਥੀਆਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਉਨ੍ਹਾਂ ਦਾ ਡਾਂਗਾਂ ਨਾਲ ਕੁੱਟ-ਕੁੱਟ ਕੇ ਕਤਲ ਦਿੱਤਾ। ਉਨ੍ਹਾਂ ਨੇ ਪੁਲਿਸ ਨੂੰ ਕਾਤਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਨ ਦੇ ਬਾਅਦ ਮ੍ਰਿਤਕ ਦੇ ਪਰਿਵਾਰ ਨੂੰ ਲਾਸ਼ ਸੌਂਪ ਦਿੱਤੀ। ਜਿਸ ਦੇ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਨੂੰ ਪਟਿਆਲਾ ਰੋਡ ਤੇ ਰੱਖ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਗੁਰਮੇਲ ਸਿੰਘ ਦੇ ਕਤਲ ਕਰਨ ਦੇ ਮਾਮਲੇ ਵਿੱਚ ਧਾਰਾਵਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਫੌਰਨ ਗ੍ਰਿਫ਼ਤਾਰੀ ਕੀਤੀ ਜਾਵੇਗੀ।

ਉੱਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਛਾਪੇਮਾਰੀ ਕਰ ਰਹੀ ਹੈ। ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

Exit mobile version