‘ਦ ਖ਼ਾਲਸ ਬਿਊਰੋ:- ਕੋਟਕਪੂਰਾ ਗੋਲੀ ਕਾਂਡ ਸਮੇਂ SP ਬਲਜੀਤ ਸਿੰਘ ਸਿੱਧੂ ਉੱਥੇ ਬਤੌਰ DSP ਤੈਨਾਤ ਸਨ। ਬਲਜੀਤ ਸਿੰਘ ਨੇ ਅਦਾਲਤ ‘ਚ ਅਰਜ਼ੀ ਦੇ ਕੇ ਚਿੰਤਾ ਜਤਾਈ ਹੈ ਕਿ SIT ਕਿਸੇ ਵੀ ਸਮੇਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਇਸ ਲਈ ਉਸ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਾਈ ਜਾਵੇ।

 

SP ਬਲਜੀਤ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ ਨੇ ਪੁੱਛਗਿੱਛ ਲਈ ਟੀਮ ਦੇ ਦ਼ਫਤਰ ਅੰਮ੍ਰਿਤਸਰ ਵਿਖੇ ਦੋ ਵਾਰ ਬੁਲਾਇਆ ਸੀ, ਪ੍ਰੰਤੂ ਉਹ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ। SP ਦੀ ਅਰਜ਼ੀ ’ਤੇ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਨੇ 13 ਜੁਲਾਈ ਲਈ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ SP ਬਲਜੀਤ ਸਿੰਘ ਨਾਲ ਸਬੰਧਤ ਮਾਮਲੇ ਦਾ ਸਾਰਾ ਰਿਕਾਰਡ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਹੈ।

 

ਜਾਣਕਾਰੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ SP ਬਲਜੀਤ ਸਿੰਘ ਸਮੇਤ ਦੋ ਅਧਿਕਾਰੀਆਂ ਨੂੰ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛ ਪੜਤਾਲ ਕਰਨਾ ਚਾਹੁੰਦੀ ਸੀ ਪਰ ਇਹ ਦੋਵੇਂ ਅਧਿਕਾਰੀ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ। ਜਾਣਕਾਰੀ ਮੁਤਾਬਿਕ SIT ਨੇ SP ਬਲਜੀਤ ਸਿੰਘ ਦੀ ਗ੍ਰਿਫਤਾਰੀ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।