The Khalas Tv Blog India ਦੇਸ਼ ਭਰ ‘ਚ ਘੱਟ ਗਿਣਤੀਆਂ ਲਈ ਬਣਾਏ ਜਾਣਗੇ 6 ਵੱਡੇ ਮੈਡੀਕਲ ਕਾਲਜ…
India Punjab

ਦੇਸ਼ ਭਰ ‘ਚ ਘੱਟ ਗਿਣਤੀਆਂ ਲਈ ਬਣਾਏ ਜਾਣਗੇ 6 ਵੱਡੇ ਮੈਡੀਕਲ ਕਾਲਜ…

6 big medical colleges will be built for minorities across the country...

ਮਲੇਰਕੋਟਲਾ : ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਘੱਟ ਗਿਣਤੀਆਂ ਲਈ 6 ਵੱਡੇ ਮੈਡੀਕਲ ਕਾਲਜ ਬਣਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਜ਼ਿਲ੍ਹਾ ਮਲੇਰਕੋਟਲਾ ਵਿੱਚ ਘੱਟ ਗਿਣਤੀਆਂ ਲਈ ਇੱਕ ਵੱਡਾ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਲਈ ਪੰਜਾਬ ਵਕਫ਼ ਬੋਰਡ ਵੱਲੋਂ ਜ਼ਮੀਨ ਖਰੀਦੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਸਕ ਐਮ.ਐਫ.ਫਾਰੂਕੀ, ਏ.ਡੀ.ਜੀ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਮਲੇਰਕੋਟਲਾ ਵਿੱਚ ਅਦਾਲਤੀ ਕੰਪਲੈਕਸ ਨੇੜੇ 38.5 ਏਕੜ ਜ਼ਮੀਨ ਖਰੀਦਣ ਲਈ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਇਹ ਜਗ੍ਹਾ ਰੱਖਿਆ ਮੰਤਰਾਲੇ ਤੋਂ ਕਰੀਬ 40 ਕਰੋੜ ਰੁਪਏ ਵਿੱਚ ਖਰੀਦੀ ਜਾਵੇਗੀ, ਜਿਸ ਦੀ ਸਮੁੱਚੀ ਤਜਵੀਜ਼ ਤਿਆਰ ਕਰ ਲਈ ਗਈ ਹੈ ਅਤੇ ਇਹ ਪ੍ਰਸਤਾਵ ਰੱਖਿਆ ਮੰਤਰਾਲੇ ਨੂੰ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਇਸ ਪੵਸਤਾਵ ਨੂੰ ਰੱਖਿਆ ਮੰਤਰਾਲੇ ਤੋਂ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਪੰਜਾਬ ਸਰਕਾਰ ਦਾ ਇੱਕ ਵੱਡਾ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਥੇ ਮੈਡੀਕਲ ਕਾਲਜ ਦੀ ਸਥਾਪਨਾ ਤੋਂ ਬਾਅਦ ਜਿੱਥੇ ਮਲੇਰਕੋਟਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਉੱਥੇ ਹੀ ਪੰਜਾਬ ਭਰ ਦੇ ਲੋਕਾਂ ਨੂੰ ਮੈਡੀਕਲ ਖੇਤਰ ਵਿੱਚ ਸਸਤੀਆਂ ਅਤੇ ਆਸਾਨ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪੰਜਾਬ ਵਕਫ਼ ਬੋਰਡ ਵੱਲੋਂ ਸੀ ਮੈਡੀਕਲ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦਾ ਇੱਕ ਵੱਡਾ ਪ੍ਰੋਜੈਕਟ ਜੋ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਦਿੱਤਾ ਗਿਆ ਹੈ, ਉਸ ਵਿੱਚ ਪੰਜਾਬ ਵਕਫ਼ ਬੋਰਡ ਵੀ ਸ਼ਾਮਲ ਹੈ। ਜਿਸ ਨੂੰ ਪੂਰਾ ਕਰਨ ਲਈ ਪੰਜਾਬ ਵਾਕਫ ਬੋਰਡ ਵੀ ਮੈਂ ਆਪਣਾ ਪੂਰਾ ਸਹਿਯੋਗ ਦੇਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਕਾਲਜ ਦੇ ਬਣਨ ਨਾਲ ਜਿੱਥੇ ਪੰਜਾਬ ਮੈਡੀਕਲ ਖੇਤਰ ਵਿੱਚ ਮੋਹਰੀ ਸੂਬਾ ਬਣਨ ਵਿੱਚ ਕਾਮਯਾਬ ਹੋਵੇਗਾ, ਉੱਥੇ ਨੌਜਵਾਨਾਂ ਨੂੰ ਵਧੀਆ ਰੁਜ਼ਗਾਰ ਵੀ ਮਿਲੇਗਾ ਕਿਉਂਕਿ ਮੈਡੀਕਲ ਕਾਲਜ ਦੀ ਸਥਾਪਨਾ ਤੋਂ ਬਾਅਦ ਕਈ ਤਰ੍ਹਾਂ ਦੇ ਰੁਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਮੈਡੀਕਲ ਕਾਲਜ ਬਣਾਇਆ ਜਾਣਾ ਚਾਹੀਦਾ ਹੈ ਅਤੇ ਉਮੀਦ ਹੈ ਕਿ ਇਹ ਮੰਗ ਜਲਦੀ ਹੀ ਪੂਰੀ ਹੋ ਜਾਵੇਗੀ, ਜਿਸ ਲਈ ਪੰਜਾਬ ਬੋਰਡ ਲਗਾਤਾਰ ਪੂਰੀ ਮਿਹਨਤ ਨਾਲ ਕੰਮ ਕਰ ਰਿਹਾ ਹੈ।

Exit mobile version