India

ਲਖੀਸਰਾਏ ‘ਚ ਟਰੱਕ-ਸੂਮੋ ਦੀ ਟੱਕਰ, 6 ਮੌ ਤਾਂ

‘ਦ ਖ਼ਾਲਸ ਟੀਵੀ ਬਿਊਰੋ:- ਬਿਹਾਰ ਦੇ ਲਖੀਸਰਾਏ ਜ਼ਿਲ੍ਹੇ ‘ਚ ਵਾਪਰੇ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌ ਤ ਹੋ ਗਈ ਟਰੱਕ ਅਤੇ ਸੂਮੋ ਵਿਚਾਲੇ ਹੋਈ ਭਿਆਨਕ ਟੱਕਰ ‘ਚ ਜਿੱਥੇ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਉੱਥੇ ਹੀ ਦੋ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬੜੀ ਮਸ਼ੱਕਤ ਨਾਲ ਗੱਡੀ ਵਿੱਚੋਂ ਕੱਢਿਆ ਗਿਆ। ਇਹ ਘਟਨਾ ਲਖੀਸਰਾਏ ਜ਼ਿਲ੍ਹੇ ਦੇ ਹਲਸੀ ਥਾਣਾ ਖੇਤਰ ਦੇ ਪਿਪਰਾ ਪਿੰਡ ਨੇੜੇ ਵਾਪਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰਾਂ ਨਾਲ ਲੱਦੇ ਟਰੱਕ ਅਤੇ ਸੂਮੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਲਖੀਸਰਾਏ ਜ਼ਿਲੇ ਦੇ ਸਿਕੰਦਰਾ-ਸ਼ੇਖਪੁਰਾ ਰੋਡ ‘ਤੇ ਹਲਸੀ ਥਾਣਾ ਖੇਤਰ ਦੇ ਪਿਪਰਾ ਪਿੰਡ ਨੇੜੇ ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਪਟਨਾ ਤੋਂ ਜਮੁਈ ਵਾਪਸ ਆ ਰਿਹਾ ਸੀ, ਇਸ ਦੌਰਾਨ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਫਿਲਹਾਲ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ।