India

ਧੁੰਦ ਕਾਰਨ ਰੋਡਵੇਜ਼ ਦੀ ਬੱਸ ਅਤੇ ਟਰੱਕ ਦੀ ਟੱਕਰ, 6 ਦੀ ਮੌਤ, 15 ਜ਼ਖਮੀ

6 died and 15 injured in a collision between a Roadways bus and a truck in Tappe Sipah Bahraich

ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਇੱਕ ਵੱਡਾ ਸੜਕ ਹਾਦਸਾ(Bahraich Road Accident) ਵਾਪਰਿਆ ਹੈ। ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ‘ਚ 6 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਲੋਕ ਜ਼ਖਮੀ ਹੋਏ ਹਨ। ਐਸਐਚਓ ਰਾਜੇਸ਼ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮੌਕੇ ‘ਤੇ ਮੌਜੂਦ ਹੈ ਅਤੇ ਬਚਾਅ ਕਾਰਜ ਜਾਰੀ ਹੈ। ਘਟਨਾ ਬਹਿਰਾਇਚ ਦੇ ਜਰਵਾਲ ਇਲਾਕੇ ਦੇ ਤੱਪੇ ਸਿਪਾਹ ਇਲਾਕੇ ਦੀ ਹੈ।
ਬੱਸ ਲਖਨਊ ਤੋਂ ਬਹਰਾਇਚ ਜਾ ਰਹੀ ਸੀ

ਜਾਣਕਾਰੀ ਮੁਤਾਬਿਕ ਇਹ ਹਾਦਸਾ ਸਵੇਰੇ ਕਰੀਬ 4:30 ਵਜੇ ਵਾਪਰਿਆ। ਧੁੰਦ ਕਾਰਨ ਇਕ ਤੇਜ਼ ਰਫਤਾਰ ਟਰੱਕ ਨੇ ਰੋਡਵੇਜ਼ ਦੀ ਬੱਸ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਸੀਓ ਅਤੇ ਐਸਡੀਐਮ ਕੈਸਰਗੰਜ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹਾਦਸੇ ਦਾ ਸ਼ਿਕਾਰ ਹੋਈ ਬੱਸ ਲਖਨਊ ਤੋਂ ਬਹਿਰਾਇਚ ਜਾ ਰਹੀ ਸੀ।

ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ

ਮਰਨ ਵਾਲੇ ਸਾਰੇ ਮਰਦ ਹਨ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਇਸ ਦੇ ਨਾਲ ਹੀ ਜ਼ਖਮੀਆਂ ‘ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੰਭੀਰ ਜ਼ਖਮੀਆਂ ਨੂੰ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ।