The Khalas Tv Blog Punjab ਬਾਬਾ ਬਕਾਲਾ ਤੋਂ ਰੂਹ ਕੰਬਾਉਣ ਵਾਲੀ ਖ਼ਬਰ! ਮੰਜੇ ਨਾਲ ਬੰਨ੍ਹ ਕੇ ਸਾੜੀ ਗਰਭਵਤੀ ਪਤਨੀ, ਪੇਟ ’ਚ ਪਲ਼ ਰਹੇ ਸੀ ਜੌੜੇ ਬੱਚੇ
Punjab

ਬਾਬਾ ਬਕਾਲਾ ਤੋਂ ਰੂਹ ਕੰਬਾਉਣ ਵਾਲੀ ਖ਼ਬਰ! ਮੰਜੇ ਨਾਲ ਬੰਨ੍ਹ ਕੇ ਸਾੜੀ ਗਰਭਵਤੀ ਪਤਨੀ, ਪੇਟ ’ਚ ਪਲ਼ ਰਹੇ ਸੀ ਜੌੜੇ ਬੱਚੇ

pregnant woman burnt alive with twins

ਪੰਜਾਬ ਵਿੱਚ ਹਰ ਰੋਜ਼ ਅਪਰਾਧ ਦੀਆਂ ਖ਼ਬਰਾਂ ਆ ਰਹੀਆਂ ਹਨ। ਹੁਣ ਬਾਬਾ ਬਕਾਲਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਰਾਖਸ਼ਸ ਪਤੀ ਨੇ ਇੱਕ ਮਾਮੂਲੀ ਝਗੜੇ ਕਾਰਨ ਆਪਣੀ ਗਰਭਵਤੀ ਪਤਨੀ ਨੂੰ ਮੰਜੀ ਨਾਲ ਬੰਨ੍ਹ ਕੇ ਜ਼ਿੰਦਾ ਸਾੜ ਦਿੱਤਾ। ਮ੍ਰਿਤਕਾ ਪਤਨੀ ਦੇ ਪੇਟ ਵਿੱਚ ਜੌੜੇ ਬੱਚੇ ਪਲ਼ ਰਹੇ ਸਨ, ਜੋ ਇਸ ਦੁਨੀਆ ਵਿੱਚ ਆਉਣ ਤੋਂ ਪਹਿਲਾਂ ਹੀ ਗੁਜ਼ਰ ਗਏ। ਦੱਸਿਆ ਜਾ ਰਿਹਾ ਹੈ ਕਿ ਮਹਿਲਾ 6 ਮਹੀਨਿਆਂ ਦੀ ਗਰਭਵਤੀ ਸੀ।

ਦੋਸ਼ੀ ਪਤੀ ਨੇ ਆਪਣੀ ਪਤਨੀ ਨੂੰ ਸਾੜਨ ਤੋਂ ਪਹਿਲਾਂ ਉਸ ਨੂੰ ਮੰਜੇ ਨਾਲ ਤਾਂ ਬੰਨ੍ਹਿਆ ਕਿ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਨਾ ਕਰ ਸਕੇ। ਪਤਨੀ ਸਮੇਤ ਘਰ ਦਾ ਸਾਰਾ ਸਾਮਾਨ ਸੜ ਚੁੱਕਾ ਹੈ। ਸਾਰੀ ਰਾਖ਼ ਬੋਰੀ ਵਿੱਚ ਭਰੀ ਗਈ ਹੈ।

ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਔਰਤ ਦੇ ਮਾਪਿਆਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ

ਇਹ ਘਟਨਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਲੇ ਨੰਗਲ ਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ‘ਤੇ ਆਪਸ ‘ਚ ਲੜਦੇ ਰਹਿੰਦੇ ਸਨ।

ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਉਸ ਦੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ ਹੈ।

ਥਾਣਾ ਬਿਆਸ ਦੇ SHO ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਘਰੇਲੂ ਝਗੜੇ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੜਾਈ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਲੜਕੀ ਦਾ ਪੇਕਾ ਪਰਿਵਾਰ ਵੀ ਪੁਲਿਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version