Punjab

ਸਬ ਇੰਸਪੈਕਟਰ ਭਰਤੀ ‘ਚ 7 ਉਮੀਦਵਾਰਾਂ ਵਿਚੋਂ 6 ਹਰਿਆਣਾ ਦੇ, ਵਿਰੋਧੀਆਂ ਨੇ ਸਰਕਾਰ ‘ਤੇ ਚੁੱਕੇ ਸਵਾਲ, ਕਿਹਾ ਕੀ ਨੌਜਵਾਨਾਂ ਨੂੰ ਇਸ ਤਰ੍ਹਾਂ ਰੋਕਾਂਗੇ ਵਿਦੇਸ਼ ਜਾਣ ਤੋਂ

6 out of 7 candidates in sub inspector recruitment, opponents raised questions on the government

ਮਾਨਸਾ ਦੇ ਐਸ ਐਸ ਪੀ ਦਫਤਰ ਵੱਲੋਂ ਜਾਰੀ ਇਕ ਪੱਤਰ ਮੁਤਾਬਕ ਪੰਜਾਬ ਵਿਚ 7 ਸਬ ਇੰਸਪੈਕਟਰ ਭਰਤੀ ਕੀਤੇ ਗਏ ਹਨ ਜਿਹਨਾਂ ਨੂੰ 9 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 9 ਸਤੰਬਰ ਨੂੰ ਪੀ ਏ ਪੀ ਗਰਾਉਂਡ ਜਲੰਧਰ ਵਿਚ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸੂਚੀ ਵਿਚ ਜਿਹੜੇ 7 ਉਮੀਦਵਾਰਾਂ ਦੇ ਨਾਂ ਦੱਸੇ ਗਏ ਹਨ, ਉਹਨਾਂ ਵਿਚ ਸਿਰਫ ਇਕ ਉਮੀਦਵਾਰ ਪੰਜਾਬ ਦੇ ਬਠਿੰਡਾ ਨਾਲ ਸਬੰਧਤ ਹੈ ਜਦੋਂ ਕਿ ਬਾਕੀ ਦੇ 6 ਉਮੀਦਵਾਰ ਹਰਿਆਣਾ ਨਾਲ ਸਬੰਧਤ ਹਨ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਨੂੰ ਸਵਾਲ ਕੀਤੇ ਹਨ। ਮਜੀਠੀਆ ਨੇ ਇੱਕ ਟਵੀਟ ਕਰਦਿਆਂ ਸਵਾਲ ਕੀਤੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਦੋਂ ਤੁਸੀਂ ਪੰਜਾਬੀ ਨੌਜਵਾਨਾਂ ਦੀ ਭਰਤੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੇ ਵਿਦੇਸ਼ ਜਾਣ ਨੂੰ ਕਿਵੇਂ ਰੋਕੋਗੇ?

ਮਜੀਠੀਆ ਨੇ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਪਿਛਲੀਆਂ ਨਿਯੁਕਤੀਆਂ ਵਿੱਚ ਵੀ ਇਹੀ ਕਹਾਣੀ ਸੀ। ਲੱਖਾਂ ਨੌਕਰੀਆਂ ਦਾ ਵਾਅਦਾ ਕਰਨ ਤੋਂ ਬਾਅਦ ਤੁਹਾਡੀ ਸਰਕਾਰ ਸਾਡੇ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ।

ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ ਅਤੇ ਪੁੱਛਿਆ ਹੈ ਕਿ ਸਾਡੇ ਨੌਜਵਾਨ ਵਿਦੇਸ਼ ਕਿਉਂ ਨਾ ਜਾਣ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਜੀ ਤੁਹਾਡੀ ਸਰਕਾਰ ਵੱਲੋਂ ਭਰਤੀ ਕੀਤੇ ਮਾਨਸਾ ਜ਼ਿਲ੍ਹੇ ਦੇ 7 ਸਬ-ਇੰਸਪੈਕਟਰਾਂ ਵਿੱਚੋਂ ਸਿਰਫ਼ 6 ਹੀ ਹਰਿਆਣਾ ਦੇ ਹਨ ਅਤੇ ਫਿਰ ਤੁਸੀਂ ਚਾਹੁੰਦੇ ਹੋ ਕਿ ਪੰਜਾਬ ਦੇ ਨੌਜਵਾਨ ਦੂਜੇ ਦੇਸ਼ਾਂ ਵਿੱਚ ਨਾ ਜਾਣ?