Punjab

ਗੁਰਦਾਸਪੁਰ ‘ਚ ਬੀਡੀਪੀਓ ਸਮੇਤ 6 ਮੁਅੱਤਲ, ਚੋਣ ਡਿਊਟੀ ‘ਚ ਲਾਪਰਵਾਹੀ ਵਰਤਣ ‘ਤੇ ਕਾਰਵਾਈ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਵਾਲੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਫਸਰ) ਸਮੇਤ ਛੇ ਮੁਲਾਜ਼ਮਾਂ ਨੂੰ ਜ਼ਿਲ੍ਹਾ ਚੋਣ ਅਫਸਰ ਨੇ ਮੁਅੱਤਲ ਕਰ ਦਿੱਤਾ ਹੈ। ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਇਹ ਕਾਰਵਾਈ ਕੀਤੀ ਹੈ।

ਇਨ੍ਹਾਂ ਵਿਅਕਤੀਆਂ ਵਿੱਚ ਪ੍ਰਗਟ ਸਿੰਘ ਬੀ.ਡੀ.ਪੀ.ਓ., ਕੁਲਜਿੰਦਰ ਸਿੰਘ ਪਿੰਡ ਵਿਕਾਸ ਅਫ਼ਸਰ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੁਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਕਮਿਸ਼ਨ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਸਰਕਾਰੀ ਪਾਰਕ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਇਹ ਸ਼ਿਕਾਇਤ ਸੱਚੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਾਸਪੁਰ ਨੂੰ ਨੋਟਿਸ ਜਾਰੀ ਕੀਤਾ ਗਿਆ।

ਪਾਰਕ ਵਿੱਚ ਇਨ੍ਹਾਂ ਟਾਈਲਾਂ ਨੂੰ ਰੱਖਣ ਵਾਲੇ ਨੁਮਾਇੰਦਿਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਓਮ ਪ੍ਰਕਾਸ਼ (ਮੈਨੇਜਰ-ਕਮ-ਵੀਡੀਓ) ਅਤੇ ਕੁਲਦੀਪ ਸਿੰਘ (ਮੈਨੇਜਰ-ਕਮ-ਵੀਡੀਓ) ਖ਼ਿਲਾਫ਼ ਚੋਣ ਜ਼ਾਬਤਾ ਲਾਗੂ ਕਰਵਾਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਗਿਆ ਸੀ। ਪੰਚਾਇਤ ਸਕੱਤਰ) ਨੂੰ ਮੁਅੱਤਲ ਕਰਕੇ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਹੈ।

ਇਸੇ ਤਰ੍ਹਾਂ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿੱਚ ਸੀਮਿੰਟ ਦੇ ਬੈਂਚਾਂ ਦੀ ਵੰਡ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਇਸੇ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਮੁੱਚਾ ਪ੍ਰਸ਼ਾਸਨਿਕ ਅਮਲਾ ਅਤੇ ਪੁਲਿਸ ਵਿਭਾਗ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਅਜਿਹਾ ਕੀਤਾ ਗਿਆ ਹੈ | ਪੰਜਾਬ ਵੀ ਆਪਣੇ ਮਕਸਦ ਵਿੱਚ ਕਾਮਯਾਬ ਰਿਹਾ ਹੈ।