ਨਰਿੰਦਰ ਮੋਦੀ ਵੱਲੋਂ ਅੱਜ ਸਹੁੰ ਚੁੱਕੀ ਜਾ ਰਹੀ ਹੈ, ਜਿਸ ਤੋਂ ਪਹਿਲਾਂ ਉਨ੍ਹਾਂ ਨੇ 7 ਲੋਕ ਕਲਿਆਣ ਮਾਰਗ ਸਥਿਤ ਆਪਣੀ ਰਿਹਾਇਸ਼ ‘ਤੇ ਸੰਭਾਵੀ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਚਾਰ ਸਾਬਕਾ ਮੁੱਖ ਮੰਤਰੀਆਂ- ਰਾਜਨਾਥ ਸਿੰਘ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਕੁਮਾਰਸਵਾਮੀ ਸ਼ਾਮਲ ਹੋਏ। ਉਹ ਅੱਜ ਮੋਦੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਜਾਣਕਾਰੀ ਮੁਤਾਬਕ 63 ਲੀਡਰਾਂ ਨੂੰ ਮੰਤਰੀ ਮੰਡਲ ‘ਚ ਜਗ੍ਹਾ ਮਿਲ ਸਕਦੀ ਹੈ।
ਇਨ੍ਹਾਂ ਤੋਂ ਇਲਾਵਾ 2019 ‘ਚ ਮੰਤਰੀ ਰਹੇ ਨਿਤਿਨ ਗਡਕਰੀ, ਪੀਯੂਸ਼ ਗੋਇਲ, ਜੋਤੀਰਾਦਿੱਤਿਆ ਸਿੰਧੀਆ ਅਤੇ ਅਰਜੁਨ ਰਾਮ ਮੇਘਵਾਲ ਨੂੰ ਮੁੜ ਮੰਤਰੀ ਅਹੁਦੇ ਮਿਲ ਸਕਦੇ ਹਨ। ਟੀਡੀਪੀ ਸਾਂਸਦ ਰਾਮ ਮੋਹਨ ਨਾਇਡੂ ਵੀ ਮੰਤਰੀ ਬਣਨਗੇ। 36 ਸਾਲਾ ਰਾਮ ਮੋਹਨ ਭਾਰਤ ਦੇ ਸਭ ਤੋਂ ਨੌਜਵਾਨ ਕੈਬਨਿਟ ਮੰਤਰੀ ਹੋਣਗੇ।
ਨਰਿੰਦਰ ਮੋਦੀ ਅੱਜ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਨੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਧ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ – ਮੁਹਾਲੀ ਦੇ ਮੇਅਰ ਨੂੰ ਮਿਲੀ ਇਜਾਜ਼ਤ, ਪਾਸਪੋਰਟ ਹੋਇਆ ਜਾਰੀ