Punjab

ਪੰਜਾਬ ਦੀਆਂ 4 ਸੀਟਾਂ ‘ਤੇ 63% ਵੋਟਿੰਗ: ਗਿੱਦੜਬਾਹਾ ‘ਚ ਸਭ ਤੋਂ ਵੱਧ 81% ਵੋਟਿੰਗ,

ਮੁਹਾਲੀ : 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਲਈ ਬੁੱਧਵਾਰ (20 ਨਵੰਬਰ) ਨੂੰ ਵੋਟਿੰਗ ਹੋਈ। ਹੁਣ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਬੁੱਧਵਾਰ ਸ਼ਾਮ 6 ਵਜੇ ਤੱਕ ਚਾਰੇ ਸੀਟਾਂ ‘ਤੇ 63 ਫੀਸਦੀ ਵੋਟਿੰਗ ਹੋਈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਹੋਈ। ਡੇਰਾ ਬਾਬਾ ਨਾਨਕ ਵਿੱਚ 63 ਫੀਸਦੀ, ਬਰਨਾਲਾ ਵਿੱਚ 54 ਫੀਸਦੀ ਅਤੇ ਚੱਬੇਵਾਲ ਵਿੱਚ 53 ਫੀਸਦੀ ਵੋਟਿੰਗ ਹੋਈ। ਇਨ੍ਹਾਂ ਅੰਕੜਿਆਂ ਵਿੱਚ ਬਦਲਾਅ ਸੰਭਵ ਹੈ।

ਡੇਰਾ ਬਾਬਾ ਨਾਨਕ ‘ਚ ਵੋਟਿੰਗ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਸਮਰਥਕਾਂ ‘ਚ ਝੜਪ ਹੋ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ। ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਗੁੰਡਾਗਰਦੀ ਕਰ ਰਹੀ ਹੈ।

ਇਹ ਵੀ ਪੜ੍ਹੋ – ਲੁਧਿਆਣਾ ਨਿਗਮ ਚੋਣਾਂ ‘ਤੇ ਫੈਸਲਾ ਰਾਖਵਾਂ, ਹਾਈਕੋਰਟ ‘ਚ ਪਟੀਸ਼ਨ ਦਾਇਰ