The Khalas Tv Blog India ਕੇਂਦਰ-ਕਿਸਾਨ ਵਿਚਾਲੇ 6ਵੇਂ ਗੇੜ੍ਹ ਦੀ ਗੱਲਬਾਤ ਬੇਸਿੱਟਾ, 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ
India Khetibadi Punjab

ਕੇਂਦਰ-ਕਿਸਾਨ ਵਿਚਾਲੇ 6ਵੇਂ ਗੇੜ੍ਹ ਦੀ ਗੱਲਬਾਤ ਬੇਸਿੱਟਾ, 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ

ਚੰਡੀਗੜ੍ਹ :  ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ ਚੰਡੀਗੜ੍ਹ ਵਿੱਚ ਛੇਵੇਂ ਗੇੜ੍ਹ ਦੀ ਗੱਲਬਾਤ ਬੇਸਿੱਟਾ ਰਹੀ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ ਚੰਡੀਗੜ੍ਹ ਵਿੱਚ 19 ਮਾਰਚ ਨੂੰ ਹੋਵੇਗੀ।

ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਅਸੀਂ ਮੋਦੀ ਸਰਕਾਰ ਦੀਆਂ ਤਰਜੀਹਾਂ ਕਿਸਾਨਾਂ ਤੋਂ ਪਹਿਲਾਂ ਰੱਖੀਆਂ।ਕਿਸਾਨਾਂ ਦੀ ਗੱਲ ਵੀ ਸੁਣੀ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।

ਇਸੇ ਮੀਟਿੰਗ ਵਿੱਚ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪੀਯੂਸ਼ ਗੋਇਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵਰਤ ਖਤਮ ਕਰਨ ਦੀ ਅਪੀਲ ਕੀਤੀ। ਡੱਲੇਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਹੋਵੇਗੀ ਜਦੋਂ ਤੱਕ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਦਿੱਤੀ ਜਾਂਦੀ।

ਮੀਟਿੰਗ ‘ਚ MSP ਦੀ ਕਾਨੂੰਨੀ ਗਰੰਟੀ ‘ਤੇ ਚਰਚਾ- ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ, ‘ਮੀਟਿੰਗ ਵਿੱਚ ਐਮਐਸਪੀ ਦੀ ਕਾਨੂੰਨੀ ਗਰੰਟੀ ‘ਤੇ ਚਰਚਾ ਕੀਤੀ ਗਈ।’ ਸਾਰੇ ਕਿਸਾਨ ਆਗੂਆਂ ਨੇ ਇਸ ਬਾਰੇ ਆਪਣੇ ਵਿਚਾਰ ਰੱਖੇ। ਇਹ ਇੱਕ ਚੰਗੀ ਚਰਚਾ ਸੀ ਅਤੇ ਮੈਨੂੰ ਉਮੀਦ ਹੈ ਕਿ ਇਹ ਚਰਚਾ ਸਕਾਰਾਤਮਕ ਰਹੇਗੀ।

ਵਿੱਤ ਮੰਤਰੀ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਲੀਗਲ ਗਾਰੰਟੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿਸਾਨਾਂ ਨੇ ਮੰਤਰੀ ਅੱਗੇ ਡਾਟਾ ਪੇਸ਼ ਕੀਤਾ ਸੀ ਅਤੇ ਕੇਂਦਰ ਨੇ ਸਰੋਤ ਮੰਗੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 19 ਮਾਰਚ ਨੂੰ ਮੀਟਿੰਗ ਵਿੱਚ ਕੁਝ ਸਾਰਥਕ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆ ਦੀ ਗੱਲਬਾਤ ਵੀ ਹੋਈ ਹੈ।

 

 

Exit mobile version