‘ਦ ਖ਼ਾਲਸ ਬਿਊਰੋ:- ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਕੋਰੋਨਾਇਰਸ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਜੋ ਅੱਜ ਪੰਜਾਬ ਅੰਦਰ ਆਮ ਹੀ ਦੇਖਣ ਨੂੰ ਮਿਲਿਆ। ਅੱਜ 7 ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਹੋਰ ਵਾਧਾ ਕੀਤਾ ਗਿਆ।

ਮੌਜੂਦਾ ਸਮੇਂ ਵਿੱਚ ਭਾਰਤ ਇੱਕ ਲੀਟਰ ਡੀਜਲ ਦੀ ਕੀਮਤ 80.78 ਰੁਪਏ ਹੋ ਗਈ ਹੈ ਜਦਕਿ ਪੈਟਰੋਲ ਦੀ ਕੀਮਤ 80,43 ਰੁਪਏ ਹੈ। ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਪਹਿਲੀ ਵਾਰ ਇੱਕ ਨਵਾਂ ਰਿਕਾਰਡ ਬਣਾ ਦਿੱਤਾ ਹੈ।

ਦੱਸ ਦੱਈਏ ਕਿ ਪਿਛਲੇ ਇੱਕ ਮਹੀਨੇ ਦੇ ਅੰਦਰ 23 ਵਾਰ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ। ਜਦਕਿ ਪੈਟਰੋਲ ਦੀ ਕੀਮਤ ਵਿੱਚ 21 ਵਾਰ।

ਹਾਲਾਂਕਿ ਪਿਛਲੇ ਕਈ ਦਿਨਾਂ ਤੋਂ ਭਾਰਤ ਅੰਦਰ ਰੋਜ਼ਾਨਾਂ ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ‘ਤੇ ਸਰਕਾਰਾਂ ਕੋਈ ਦਾ ਅਸਰ ਨਹੀਂ ਦਿਖਾਈ ਦੇ ਰਿਹਾ। ਹਾਲਾਂਕਿ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਘੱਟਣ ਦੀ ਕੋਈ ਆਸ ਨਹੀਂ ਪਰ ਫੇਰ ਵੀ ਇਨਾਂ ਕੀਮਤਾਂ ਲੈ ਕੇ ਕੇਂਦਰ ਖਿਲਾਫ ਰੋਹ ਤਿੱਖਾ ਹੁੰਦਾ ਜਾ ਰਿਹਾ ਹੈ।