The Khalas Tv Blog India ਕਾਰ ਤੇ ਡਬਲ ਡੈਕਰ ਬੱਸ ਦੀ ਭਿਆਨਕ ਟੱਕਰ! 7 ਲੋਕਾਂ ਦੀ ਮੌਤ, 25 ਜ਼ਖ਼ਮੀ
India

ਕਾਰ ਤੇ ਡਬਲ ਡੈਕਰ ਬੱਸ ਦੀ ਭਿਆਨਕ ਟੱਕਰ! 7 ਲੋਕਾਂ ਦੀ ਮੌਤ, 25 ਜ਼ਖ਼ਮੀ

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲੇ ਦੇ ਉਸਰਾਹਰ ਥਾਣਾ ਖੇਤਰ ਵਿੱਚ ਲਖਨਊ-ਆਗਰਾ ਐਕਸਪ੍ਰੈੱਸ ਵੇਅ ’ਤੇ ਸ਼ਨੀਵਾਰ ਦੇਰ ਰਾਤ ਇਕ ਡਬਲ ਡੈਕਰ ਬੱਸ ਦੇ ਗਲਤ ਦਿਸ਼ਾ ਤੋਂ ਆ ਰਹੀ ਇਕ ਕਾਰ ਨਾਲ ਟਕਰਾ ਜਾਣ ਕਾਰਨ ਉਸ ’ਚ ਸਵਾਰ 7 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ।

ਪੁਲਿਸ ਸੁਪਰਡੈਂਟ ਸੰਜੇ ਕੁਮਾਰ ਵਰਮਾ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ 3/4 ਅਗਸਤ ਦੀ ਦਰਮਿਆਨੀ ਰਾਤ ਨੂੰ ਕਰੀਬ 1.45 ਵਜੇ ਨਾਗਾਲੈਂਡ ਨੰਬਰ ਵਾਲੀ ਡਬਲ ਡੈਕਰ ਬੱਸ ਰਾਏਬਰੇਲੀ ਤੋਂ ਦਿੱਲੀ ਜਾ ਰਹੀ ਸੀ। ਫਿਰ ਰਸਤੇ ’ਚ ਇਟਾਵਾ ਜ਼ਿਲ੍ਹੇ ਦੇ ਉਸਰਾਹਰ ਥਾਣਾ ਖੇਤਰ ’ਚ ਕਿਲੋਮੀਟਰ ਨੰਬਰ 129 ਨੇੜੇ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਉਸ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਆਗਰਾ ਤੋਂ ਲਖਨਊ ਜਾ ਰਹੀ ਸੀ।

ਇੱਕ ਔਰਤ ਸਮੇਤ 7 ਦੀ ਹੋਈ ਮੌਤ

ਵਰਮਾ ਨੇ ਦੱਸਿਆ ਕਿ ਕਿ ਕਾਰ ਚਾਲਕ ਸੌਂ ਗਿਆ ਸੀ ਅਤੇ ਗਲਤ ਲੇਨ ਵਿੱਚ ਦਾਖ਼ਲ ਹੋਣ ਕਾਰਨ ਉਸਦੀ ਕਾਰ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਉਸ ਨੇ ਦੱਸਿਆ ਕਿ ਟੱਕਰ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਬਣੇ ਡੂੰਘੇ ਟੋਏ ਵਿੱਚ ਜਾ ਡਿੱਗੀ। ਵਰਮਾ ਅਨੁਸਾਰ ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਬੱਸ ਵਿੱਚ ਕਰੀਬ 60 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਸੁਰੱਖਿਅਤ ਬਚੇ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਿਲ ’ਤੇ ਪਹੁੰਚਾਉਣ ਦੇ ਪ੍ਰਬੰਧ ਕੀਤੇ ਗਏ ਸਨ।

Exit mobile version