The Khalas Tv Blog Punjab ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ
Punjab Religion

ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿੱਚ ਦੁਬਾਰਾ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਹੁਣ ਤੱਕ ਚਲਾਈ ਗਈ ਮੈਂਬਰਸ਼ਿਪ ਮੁਹਿੰਮ ਨੂੰ ਮਾਨਤਾ ਦੇਣ ਸਬੰਧੀ ਫੈਸਲਾ ਲਿਆ ਜਾਣਾ ਹੈ। ਪਰ, ਇਸ ਮੀਟਿੰਗ ਤੋਂ ਇੱਕ ਦਿਨ ਪਹਿਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਮਗਰੋਂ ਸਸ਼ੋਪੰਜ ਬਣਿਆ ਹੋਇਆ ਹੈ। ਕਾਬਿਲੇਗੌਰ ਹੈ ਕਿ ਇਹ ਮੀਟਿੰਗ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਰੱਖੀ ਹੈ।

ਪ੍ਰਧਾਨ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਸ਼੍ਰੋਮਣੀ ਕਮੇਟੀ ਕੋਰ ਕਮੇਟੀ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਪਰ ਇਸ ਅਸਤੀਫ਼ੇ ਦੇ ਨਾਲ ਹੀ ਉਨ੍ਹਾਂ ਨੇ ਸੱਤ ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਛੱਡਣ ਦੀ ਇੱਛਾ ਵੀ ਪ੍ਰਗਟਾਈ ਸੀ। ਅੱਜ ਇਹ ਦੇਖਣਾ ਬਾਕੀ ਹੈ ਕਿ ਐਡਵੋਕੇਟ ਧਾਮੀ 7 ਮੈਂਬਰੀ ਕਮੇਟੀ ਦੀ ਮੀਟਿੰਗ ਦਾ ਹਿੱਸਾ ਹੋਣਗੇ ਜਾਂ ਨਹੀਂ। ਉਹ ਇਸ ਮੀਟਿੰਗ ਵਿੱਚ ਮੌਜੂਦ ਰਹਿੰਦੇ ਹਨ ਜਾਂ ਨਹੀਂ, ਪਰ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਇਸ ਤੋਂ ਬਾਅਦ ਅਕਾਲੀ ਦਲ ਲਈ ਕੀ ਫੈਸਲਾ ਲਿਆ ਜਾਂਦਾ ਹੈ।

ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਇਸ ਕਮੇਟੀ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਢਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਸ਼ਾਮਲ ਸਨ।

 

Exit mobile version