The Khalas Tv Blog India ਭਾਰਤ-ਪਾਕਿਸਤਾਨ ਸਰਹੱਦ ਤੋਂ 7 ਪੈਕੇਟ ਹੈਰੋਇਨ ਦੇ ਬਰਾਮਦ
India Punjab

ਭਾਰਤ-ਪਾਕਿਸਤਾਨ ਸਰਹੱਦ ਤੋਂ 7 ਪੈਕੇਟ ਹੈਰੋਇਨ ਦੇ ਬਰਾਮਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ- ਪਾਕਿਸਤਾਨ ਸਰਹੱਦ ‘ਤੇ ਅੰਮ੍ਰਿਤਸਰ ‘ਚ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਤੋਂ ਤਸਕਰੀ ਨੂੰ ਨਾਕਾਮ ਕਰਕੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਸਵਾ ਪੈਂਤੀ ਕਰੋੜ ਰੁਪਏ ਹੈ। ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ 19 ਜਨਵਰੀ ਦੀ ਰਾਤ ਨੂੰ ਗੇਟ ਪਿੱਲਰ 105/9 ਨੇੜੇ ਡਰੋਨ ਦੀ ਆਵਾਜ਼ ਸੁਣੀ ਤਾਂ ਜਵਾਨਾਂ ਵੱਲੋਂ ਗੋ ਲੀਆਂ ਚਲਾਈਆਂ ਪਰ ਹਨੇਰੇ ਵਿੱਚ ਡਰੋਨ ਵਾਪਸ ਪਾਕਿਸਤਾਨ ਵਾਪਸ ਪਰਤ ਗਿਆ। ਸਵੇਰ ਹੁੰਦੇ ਸਾਰ ਹੀ ਸੀਮਾ ਸੁਰੱਖਿਆ ਬਲ ਵੱਲੋਂ ਉਸ ਖੇਤਰ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਗਈ ਤਾਂ ਮੁਹਾਵਾ ਖੇਤਰ ਨੇੜਿਓਂ 7 ਪੈਕਟ ਹੈਰੋਇਨ ਬਰਾਮਦ ਹੋਈ।

Exit mobile version