The Khalas Tv Blog Punjab ਪਰਾਲੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਵੱਡਾ ਦਾਅਵਾ! ਆਪਣੀ ਸਰਕਾਰ ਦੀ ਵੀ ਥਾਪੜੀ ਪਿੱਠ
Punjab

ਪਰਾਲੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਵੱਡਾ ਦਾਅਵਾ! ਆਪਣੀ ਸਰਕਾਰ ਦੀ ਵੀ ਥਾਪੜੀ ਪਿੱਠ

ਬਿਉਰੋ ਰਿਪੋਰਟ – ਇਸ ਸਾਲ ਪੰਜਾਬ ਵਿਚ ਪਿਛਲੇ ਸਾਲ ਦੇ ਮੁਕਾਬਲੇ 70 ਫੀਸਦੀ ਪਰਾਲੀ ਘੱਟ (Stubble Burning) ਸਾੜੀ ਗਈ ਹੈ। ਇਸ ਦਾਅਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ ਹੈ। ਖੁੱਡੀਆਂ ਨੇ ਜਾਣਕਾਰੀ ਦਿੰਦੇ ਕਿਹਾ ਕਿ 30 ਨਵੰਬਰ ਨੂੰ ਸਾਉਣੀ ਦੇ ਸ਼ੀਜਨ ਦਾ ਆਖਰੀ ਦਿਨ ਸੀ ਅਤੇ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੇ ਸਾਰੇ 10,909 ਮਾਮਲੇ ਹੀ ਸਾਹਮਣੇ ਆਏ ਹਨ ਅਥੇ ਪਿਛਲੇ ਸਾਲ ਇਹ ਅੰਕੜਾ 36663 ਸੀ। ਦੱਸ ਦੇਈਏ ਕਿ ਸੁਪਰੀਮ ਕੋਰਟ ਵੀ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਪਰਾਲੀ ਦੇ ਹੱਲ ਲਈ ਫਟਕਾਰ ਲਗਾ ਚੁੱਕੀ ਹੈ। ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਦੇ ਕਈ ਯਤਨ ਕੀਤੇ ਹਨ, ਜਿਸ ਕਰਕੇ ਇਸ ਵਾਰ ਪਰਾਲੀ ਘੱਟ ਸਾੜੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਰੀ ਦੀ ਵਧਦੀ ਵਰਤੋਂ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਕਿਸਾਨਾਂ ਨੂੰ ਸਬਸਿਡੀ ’ਤੇ 22582 ਸੀਆਰਐਮ ਮਸ਼ੀਨਾਂ ਲਈ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 16,125 ਮਸ਼ੀਨਾਂ ਕਿਸਾਨਾਂ ਵੱਲੋਂ ਖਰੀਦੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀਆਰਐਮ ਮਸ਼ੀਨਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ 722 ਗਾਹਕ ਹਾਇਰਿੰਗ ਸੈਂਟਰ (ਸੀਐਚਸੀ) ਸਥਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ – ਡੱਲੇਵਾਲ ਦਾ ਘਟਿਆ 4 ਕਿਲੋ ਭਾਰ! ਡੱਲੇਵਾਲ ਦੀ ਸੁਰੱਖਿਆ ਲਈ ਕਿਸਾਨਾਂ ਖੁਦ ਸੰਭਾਲੀ ਜ਼ਿੰਮੇਵਾਰੀ

 

Exit mobile version