The Khalas Tv Blog Khetibadi ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ
Khetibadi Punjab

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ

ਮੁਹਾਲੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਵੱਲੋਂ ਕੀਤੇ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਰਿਪੋਰਟ ਅਨੁਸਾਰ 25 ਨਵੰਬਰ, 2023 ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 36,551 ਸੀ, ਇਸ ਵਿੱਚ ਲਗਾਤਾਰ ਗਿਰਵਾਟ ਦੇਖਣ ਨੂੰ ਮਿਲ ਰਹੀ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੂੰ ਇਕ ਰੀਪੋਰਟ ਰਾਹੀਂ ਦਸਿਆ ਗਿਆ ਹੈ ਕਿ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ ਆਈ ਹੈ।

ਐਨ.ਜੀ.ਟੀ. ਨੇ ਇਸ ਤੋਂ ਪਹਿਲਾਂ ਪਰਾਲੀ ਸਾੜਨ ਕਾਰਨ ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ.) ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਰਾਜ ਦੇ ਅਧਿਕਾਰੀਆਂ ਤੋਂ ਨਿਯਮਤ ਰੀਪੋਰਟ ਮੰਗੀ ਸੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਲੋਂ 26 ਨਵੰਬਰ ਨੂੰ ਦਾਇਰ ਕੀਤੀ ਗਈ ਰੀਪੋਰਟ ’ਚ ਕਿਹਾ ਗਿਆ ਹੈ, ‘‘ਪੰਜਾਬ ਸਰਕਾਰ ਵਲੋਂ ਕੀਤੇ ਗਏ ਯਤਨਾਂ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 25 ਨਵੰਬਰ, 2023 ਨੂੰ 36,551 ਤੋਂ ਘਟ ਕੇ 25 ਨਵੰਬਰ, 2024 ਨੂੰ 10,479 ਹੋ ਗਈ ਹੈ, ਭਾਵ 70 ਫ਼ੀ ਸਦੀ ਦੀ ਕਮੀ।’’

ਰੀਪੋਰਟ ਵਿਚ ਕਿਹਾ ਗਿਆ ਹੈ ਕਿ ਇਕ ਸਾਲ ਵਿਚ ਲਗਭਗ 19.5 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੱਖ-ਵੱਖ ਤਰੀਕਿਆਂ ਨਾਲ ਕੀਤੇ ਜਾਣ ਦੀ ਉਮੀਦ ਹੈ। ਰੀਪੋਰਟ ਮੁਤਾਬਕ ਸਾਲ 2024 ’ਚ 62 ਲੱਖ ਟਨ ਤੋਂ ਵੱਧ ਝੋਨੇ ਦੀ ਪਰਾਲੀ ਦਾ ਪ੍ਰਬੰਧਨ ‘ਐਕਸ-ਸੀਟੂ’ ਤਰੀਕਿਆਂ ਨਾਲ ਕੀਤਾ ਗਿਆ।

 

Exit mobile version