‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਤੋਂ ਮੰਗਲਵਾਰ ਨੂੰ ਭਾਰਤ ਆਏ 78 ਲੋਕਾਂ ਵਿੱਚੋਂ 16 ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 16 ਵਿੱਚ ਉਹ ਤਿੰਨ ਅਫਗਾਨ ਨਾਗਰਿਕ ਵੀ ਕੋਰੋਨਾ ਪਾਜ਼ੇਟਿਵ ਹਨ, ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਦਿੱਲੀ ਆਏ ਹਨ। ਇਨ੍ਹਾਂ ਦਾ ਵੱਖਰੇ ਤੌਰ ‘ਤੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਇੰਨਾਂ ਸਿੱਖਾਂ ਦਾ ਸਵਾਗਤ ਕੇਂਦਰੀ ਮੰਤਰੀ ਹਰਦੀਪ ਪੂਰੀ ਨੇ ਕੀਤਾ ਸੀ। ਤੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪ ਪ੍ਰਾਪਤ ਕਰਨ ਸਮੇਂ ਸੇਵਾ ਵੀ ਨਿਭਾਈ ਸੀ।
ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਟਵੀਟ ਰਾਹੀਂ ਕਿਹਾ ਹੈ ਕਿ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦੀ ਪਛਾਣ ਧਰਮਿੰਦਰ ਸਿੰਘ, ਕੁਲਰਾਜ ਸਿੰਘ ਅਤੇ ਹਿੰਮਤ ਸਿੰਘ ਦੇ ਰੂਪ ਵਿੱਚ ਹੋਈ ਹੈ।
ਮੰਗਲਵਾਰ ਨੂੰ ਭਾਰਤ ਆਏ 78 ਲੋਕਾਂ ਵਿੱਚੋਂ ਅਫਗਾਨ ਸਿੱਖ ਅਤੇ ਹਿੰਦੂਆਂ ਦੀ ਗਿਣਤੀ 46 ਸੀ, ਜਿਨ੍ਹਾਂ ਵਿੱਚ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਵੀ ਸ਼ਾਮਲ ਸਨ।
ਵਿਦੇਸ਼ ਮੰਤਰਾਲੇ ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਨਿਕਾਸੀ ਦੇ ਯਤਨਾਂ ਦਾ ਤਾਲਮੇਲ ਕਰਨ ਵਾਲੀ ਸੰਸਥਾ, ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਕਿਹਾ ਕੁਝ ਲੋਕਾਂ ਨੇ ਲਾਗ ਲਈ ਸਕਾਰਾਤਮਕ ਟੈਸਟ ਕੀਤਾ ਹੈ। ਹਾਲਾਂਕਿ, ਉਨ੍ਹਾਂ ਦੀ ਗਿਣਤੀ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ।