Punjab

ਸੂਬੇ ‘ਚ 79 ਹਜ਼ਾਰ ਐਫਆਈਆਰ ਪੈਂਡਿੰਗ, ਹਾਈਕੋਰਟ ਸਖਤ

ਬਿਉਰੋ ਰਿਪੋਰਟ – ਪੰਜਾਬ ‘ਚ ਇਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਕਿ ਸੂਬੇ ਵਿਚ 79 ਹਜ਼ਾਰ ਐਫਆਈਆਰ ਪੈਂਡਿੰਗ ਹਨ, ਜਿੰਨਾ ਦਾ ਅਜੇ ਤੱਕ ਕੋਈ ਨਿਪਟਾਰਾ ਨਹੀਂ ਹੋਇਆ। ਦੱਸ ਦੇਈਏ ਕਿ ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਵਿਚ ਕਿਸੇ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮਾਨਯੋਗ ਹਾਈਕੋਰਟ ਵੱਲੋਂ ਹੈਰਨੀ ਤੇ ਨਾਰਾਜ਼ਗੀ ਜਤਾਉਂਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਤੋਂ 2 ਹਫਤਿਆਂ ਦੇ ਅੰਦਰ -ਅੰਦਰ ਪੂਰਾ ਐਕਸ਼ਨ ਪਲਾਨ ਮੰਗਿਆ ਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਇਸ ਬਾਬਤ 2 ਹਫਤਿਆ ਦੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ ਕਿ ਇੰਨੀ ਵੱਡੀ ਗਿਣਤੀ ਵਿਚ ਐਫਆਈਆਰ ਪੈਂਡਿੰਗ ਕਿਉਂ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ‘ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਕਿ ਪੰਜਾਬ ਪੁਲਿਸ ਕੀ ਕਰ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਦੋਂ ਲਾਰੈਂਸ ਬਿਸ਼ਨੋਈ ਦੀ ਪੁਲਿਸ ਥਾਣੇ ਵਿਚ ਇੰਟਰਵਿਊ ਹੋਈ ਸੀ ਤਾਂ ਮਾਮਲਾ ਦਰਜ ਹੋਣ ਦੇ ਕਈ ਮਹਿਨੀਆਂ ਤੱਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸਖਤੀ ਕਰਦਿਆਂ ਕਾਰਵਾਈ ਦੇ ਹੁਕਮ ਦਿੱਤੇ ਸਨ।

ਇਹ ਵੀ ਪੜ੍ਹੋ – SGPC ਪ੍ਰਧਾਨ ਧਾਮੀ ਨੇ ਕੰਗਨਾ ਦੇ ਫਿਲਮ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ