Punjab

ਗੁਰਦਾਸਪੁਰ ’ਚ 8 ਘੰਟੇ ਦਾ ਬਲੈਕਆਊਟ

ਭਾਰਤ ਸਰਕਾਰ ਵੱਲੋਂ ਪਾਕਿਸਤਾਨ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਕਾਰਨ ਜ਼ਿਲ੍ਹਾ ਗੁਰਦਾਸਪੁਰ ‘ਚ ਰੋਜ਼ ਰਾਤ ਨੂੰ ਬਲੈਕ ਆਊਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਬਾਰਡਰ ‘ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰ 5 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਪੂਰਨ ਤੌਰ ‘ਤੇ ਬਲੈਕ ਆਊਟ ਰਹੇਗਾ।

ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਵੇਗਾ ਪਰ ਵਿਭਾਗ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਦੀਆਂ ਖਿੜਕੀਆਂ ਰੋਜ਼ਾਨਾ ਰਾਤ 9 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 5 ਵਜੇ ਤੱਕ ਬੰਦ ਰੱਖਣ ਜੋ ਕੋਈ ਰੋਸ਼ਨੀ ਦੀ ਕਿਰਨ ਬਾਹਰ ਨਾ ਜਾ ਸਕੇ।