The Khalas Tv Blog India ਦੁਸਹਿਰੇ ਵਾਲੇ ਦਿਨ ਮੰਦਿਰ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ! 8 ਜੀਆਂ ਦੀ ਮੌਤ, ਇੱਕ ਲਾਪਤਾ, PM ਮੋਦੀ ਨੇ ਜਤਾਇਆ ਦੁੱਖ
India

ਦੁਸਹਿਰੇ ਵਾਲੇ ਦਿਨ ਮੰਦਿਰ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ! 8 ਜੀਆਂ ਦੀ ਮੌਤ, ਇੱਕ ਲਾਪਤਾ, PM ਮੋਦੀ ਨੇ ਜਤਾਇਆ ਦੁੱਖ

ਬਿਉਰੋ ਰਿਪੋਰਟ: ਸ਼ਨੀਵਾਰ ਨੂੰ ਦੁਸਹਿਰੇ ਵਾਲੇ ਦਿਨ ਹਰਿਆਣਾ ਦੇ ਕੈਥਲ ਵਿੱਚ ਆਲਟੋ ਕਾਰ ਨਹਿਰ ’ਚ ਡਿੱਗ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ 8 ਲੋਕ ਸ਼ਾਮਲ ਹਨ। ਉਹ ਕੈਥਲ ਦੇ ਦੇਗ ਪਿੰਡ ਦਾ ਰਹਿਣ ਵਾਲੇ ਸਨ। ਪਰਿਵਾਰ ਸ਼ਨੀਵਾਰ ਸਵੇਰੇ ਕਾਰ ਰਾਹੀਂ ਮੰਦਰ ’ਚ ਮੱਥਾ ਟੇਕਣ ਜਾ ਰਿਹਾ ਸੀ। ਜਦੋਂ ਉਹ ਮੁੰਦਰੀ ਕੋਲ ਪਹੁੰਚੇ ਤਾਂ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ ਤਾਂ ਉਹ ਮੌਕੇ ’ਤੇ ਪੁੱਜੇ। ਕਾਫੀ ਮਿਹਨਤ ਤੋਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ ਵਿਚ ਸਵਾਰ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆ ਆਪਣੀ ਜਾਨ ਗੁਆਉਣ ਵਾਲਿਆਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਸੂਬਾ ਸਰਕਾਰ ਦੀ ਦੇਖ-ਰੇਖ ’ਚ ਸਥਾਨਕ ਪ੍ਰਸ਼ਾਸਨ ਮੌਕੇ ’ਤੇ ਹੀ ਹਰ ਸੰਭਵ ਮਦਦ ਦੇਣ ’ਚ ਲੱਗਾ ਹੋਇਆ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਰੇ ਕੈਥਲ ਦੇ ਗੁਹਾਨਾ ਪਿੰਡ ਵਿੱਚ ਸਥਿਤ ਗੁਰੂ ਰਵਿਦਾਸ ਮੰਦਰ ਵਿੱਚ ਮੱਥਾ ਟੇਕਣ ਜਾ ਰਹੇ ਸਨ। ਉਹ ਸਵੇਰੇ 8.30 ਵਜੇ ਘਰੋਂ ਨਿਕਲੇ। ਮ੍ਰਿਤਕਾਂ ਦੀ ਗਿਣਤੀ 8 ਹੈ, ਹੁਣ ਤੱਕ 7 ਦੀਆਂ ਲਾਸ਼ਾਂ ਮਿਲੀਆਂ ਹਨ। ਕਾਰ ਚਲਾ ਰਿਹਾ ਡਰਾਈਵਰ ਵਾਲ-ਵਾਲ ਬਚ ਗਿਆ। ਉਸ ਦਾ ਕੁੰਡਲੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 4 ਬੱਚੇ ਅਤੇ 3 ਔਰਤਾਂ ਸ਼ਾਮਲ ਹਨ। ਲੜਕੀ ਕੋਮਲ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ। ਲੜਕੀ ਦੀ ਲਾਸ਼ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਾਸੀਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਲਦੀ ਹੀ ਬੱਚੀ ਦੀ ਲਾਸ਼ ਬਰਾਮਦ ਕਰ ਲਈ ਜਾਵੇਗੀ।

Exit mobile version