The Khalas Tv Blog Punjab ਸੜਕ ਹਾਦਸੇ ‘ਚ 8 ਸਾਲਾ ਬੱਚੀ ਦੀ ਹੋਈ ਮੌਤ!
Punjab

ਸੜਕ ਹਾਦਸੇ ‘ਚ 8 ਸਾਲਾ ਬੱਚੀ ਦੀ ਹੋਈ ਮੌਤ!

ਬਿਉਰੋ ਰਿਪੋਰਟ – ਕਪੂਰਥਲਾ (Kapurthala) ਵਿਚ ਸਕੂਲ ਦੀ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋਈ ਹੈ। ਇਸ ਹਾਦਸੇ ਵਿਚ ਹੁਣ 8 ਸਾਲ ਦੀ ਬੱਚੀ ਦੀ ਮੌਤ ਹੋਈ ਹੈ ਅਤੇ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਬਾਈਤ ਸਵਾਰ ਪਤੀ-ਪਤਨੀ ਅਤੇ ਡੇਢ ਸਾਲ ਦੀ ਬੱਚੀ ਇਸ ਹਾਦਸੇ ਵਿਚ ਜ਼ਖ਼ਮੀ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਲੜਕੀ ਦੀ ਪਛਾਣ 8 ਸਾਲਾ ਸੀਰਤ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਢਿਲਵਾਂ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨ ਅਤੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਅਗਲੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਹਸਪਤਾਲ ਵਿਚ ਦਾਖਲ ਜ਼ਖ਼ਮੀ ਔਰਤ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਮਾਤਾ ਭੱਦਰਕਾਲੀ ਮੰਦਰ ‘ਚ ਮੱਥਾ ਟੇਕਣ ਲਈ ਜਾ ਰਹੇ ਸਨ ਪਰ ਪਿੰਡ ਹੋਠੀਆਂ ਨੇੜੇ ਗਲਤ ਦਿਸ਼ਾ ਤੋਂ ਆ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਬਾਈਕ ਬੱਸ ਦੇ ਹੇਠਾਂ ਆ ਗਈ। ਜਿਸ ਕਾਰਨ ਬਾਈਕ ਦੇ ਅੱਗੇ ਬੈਠੀ ਉਸ ਦੀ ਬੇਟੀ ਸੀਰਤ ਅਤੇ ਉਸ ਦਾ ਪਤੀ ਅਤੇ ਮੇਰੀ ਗੋਦੀ ‘ਚ ਬੈਠੀ ਮੇਰੀ ਬੇਟੀ ਬਾਣੀ ਗੰਭੀਰ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ ਅਤੇ ਬੇਕਾਬੂ ਹੋ ਕੇ ਬਾਈਕ ਨਾਲ ਟਕਰਾ ਗਈ। ਬੱਸ ਵਿੱਚ ਸਕੂਲੀ ਬੱਚੇ ਵੀ ਸਵਾਰ ਸਨ। ਜੋ ਸੁਰੱਖਿਅਤ ਹੈ।

ਇਹ ਵੀ ਪੜ੍ਹੋ – ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਵੀ ਹੋਇਆ ਹੰਗਾਮਾ! ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ

 

Exit mobile version