The Khalas Tv Blog Punjab ਸੰਗਰੂਰ ਜ਼ਿਲ੍ਹੇ ਦੇ ਗੁਰੂ ਘਰ ‘ਚ ਹੋਈ ਸਰੂਪਾਂ ਦੀ ਬੇਅਦਬੀ, 12 ਸਾਲਾ ਲੜਕੀ ਗ੍ਰਿਫ਼ਤਾਰ
Punjab

ਸੰਗਰੂਰ ਜ਼ਿਲ੍ਹੇ ਦੇ ਗੁਰੂ ਘਰ ‘ਚ ਹੋਈ ਸਰੂਪਾਂ ਦੀ ਬੇਅਦਬੀ, 12 ਸਾਲਾ ਲੜਕੀ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ :- ਪੰਜਾਬ ਅੰਦਰ ਗੁਰੂ ਘਰਾਂ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਵਾਂ ਦਿਨੋ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ। 28 ਜੂਨ ਨੂੰ ਜ਼ਿਲ੍ਹਾ ਸੰਗਰੂਰ ‘ਚ ਭਵਾਨੀਗੜ੍ਹ ਨੇੜੇ ਪੈਂਦੇ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਣ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ ਪਿੰਡ ਵਾਸੀਆਂ ਨੂੰ ਬੇਅਦਬੀ ਦੀ ਘਟਨਾਂ ਬਾਰੇ ਪਤਾ ਲੱਗਿਆ ਤਾਂ ਪੂਰੇ ਇਲਾਕੇ ‘ਚ ਸੋਗ ਫੈਲ ਗਿਆ।

ਗੁਰੂ ਘਰ ਦੇ ਗ੍ਰੰਥੀ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ 28 ਜੂਨ ਨੂੰ ਸਵੇਰੇ ਜਦੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 7 ਅੰਗਾਂ ਦੀ ਬੇਅਦਬੀ ਕਰਨ ਦਾ ਜਿਵੇਂ ਹੀ ਪਤਾ ਲੱਗਾ ਤਾਂ ਉਨ੍ਹਾਂ ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੂਚਿਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਦੋਂ CCTV ਕੈਮਰਿਆਂ ਦੀ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ, ਇੱਕ 12 ਸਾਲਾ ਲੜਕੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਕਥਾਵਾਚਕ ਹਰਜਿੰਦਰ ਸਿੰਘ ਮਾਝੀ ਤੋਂ ਇਲਾਵਾਂ ਪਿੰਡ ਵਾਸੀਆਂ ਦਾ ਕਹਿਣੈ ਕਿ ਇਸ ਮੰਦਭਾਗੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਇਸ ਬੱਚੀ ਵੱਲੋਂ ਕੀਤੇ ਕੰਮ ਪਿੱਛੇ ਕੋਈ ਹੋਰ ਵੀ ਹੋ ਸਕਦਾ ਹੈ। ਪਿੰਡ ਵਾਸੀਆਂ ਦਾ ਕਹਿਣੈ ਕਿ ਅਜਿਹੀਆਂ ਘਟਨਾਵਾਂ ਕਿਸੇ ਡੂੰਘੀ ਸਾਜ਼ਿਸ਼ ਅਧੀਨ ਕੀਤੀਆਂ ਜਾ ਰਹੀਆਂ ਹਨ।

ਸੰਗਰੂਰ ਤੋਂ SP ਸ਼ਰਨਜੀਤ ਸਿੰਘ ਨੇ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਲੜਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਤੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ ਸੰਗਰੂਰ ਪ੍ਰਸ਼ਾਸ਼ਨ ਨੇ ਗੁਰਦੁਆਰਾ ਸਾਹਿਬ ਨੇੜੇ ਭਾਰੀ ਪੁਲੀਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ।

Exit mobile version