Punjab

ਬਠਿੰਡਾ ਮਿਲਟਰੀ ਸਟੇਸ਼ਨ ਮਾਮਲੇ ਨੂੰ ਲੈ ਕੇ ਹੋਇਆ ਵੱਡਾ ਖਲਾਸਾ…

The big revelation about the Bathinda military station case...

ਬਠਿੰਡਾ : ਅੱਜ ਸਵੇਰ ਸਮੇਂ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦੀ ਵਾਰਦਾਤ ( Bathinda Military Station Firing )  ਵਿੱਚ ਚਾਰ ਲੋਕਾਂ ਦੀ ਮੌਤ ਦੀ ਖ਼ਬਰ ਸਾਹਣੇ ਆਈ ਸੀ ਅਤੇ  ਇਸ ਮਾਮਲੇ ਵਿੱਚ ਹੁਣ ਨਿਊਜ਼ ਏਜਸੀ ਏਐਨਆਈ ਦੇ ਮੁਤਾਬਿਕ  ਬਠਿੰਡਾ ਫ਼ਾਇਰਿੰਗ ‘ਚ ਮਰਨ ਵਾਲੇ ਚਾਰ ਲੋਕ ਫੌਜ ਦੇ ਜਵਾਨ ਹਨ । 4 ਮੌਤਾਂ ਤੋਂ ਇਲਾਵਾ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਤੇ ਫੌਜ ਦੀਆਂ ਟੀਮਾਂ ਮਿਲ ਕੇ ਜਾਂਚ ਕਰਨਗੀਆਂ।

ਫੌਜ ਮੁਤਾਬਿਕ ਬਠਿੰਡਾ ਮਿਲਿਟਰੀ ਸਟੇਸ਼ਨ ਗੋਲੀਬਾਰੀ ਵਿੱਚ ਮਾਰੇ ਗਏ ਚਾਰ ਫੌ ਦੇ ਜਵਾਨਾਂ ਦੇ ਪਰਵਾਰਾਂ ਨੂੰ ਉਨ੍ਹਾਂ ਦੀ ਮੌਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਫੌਜ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਗੋਲੀਬਾਰੀ ਬੁੱਧਵਾਰ ਸਵੇਰੇ 4.35 ਵਜੇ ਹੋਈ। ਖੇਤਰ ਵਿੱਚ ਤੁਰੰਤ ਪ੍ਰਤੀਕਿਰਿਆ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ।

ਫੌਜ ਨੇ ਕਿਹਾ ਕਿ ਇਲਾਕੇ ਨੂੰ ਸੀਲ ਹੀ ਰਖਿਆ ਗਿਆ ਹੈ ਤੇ ਲੋਕਾਂ ਦੇ ਆਉਣ-ਜਾਣ ‘ਤੇ ਰੋਕ ਲਾ ਦਿੱਤੀ ਗਈ ਹੈ। ਪਹਿਲੂ ਵੇਖਣ ਲਈ ਲਈ ਪੰਜਾਬ ਪੁਲਿਸ ਨਾਲ ਮਿਲ ਕੇ ਸਾਂਝੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿੱਚ 2 ਦਿਨ ਪਹਿਲਾਂ ਰਾਈਫਲ ਤੇ ਗੋਲੀਆਂ ਗਾਇਬ ਹੋਣ ਦਾ ਐਂਗਲ ਵੀ ਸ਼ਾਮਲ ਹੈ।

ਇਸ ਮਾਮਲੇ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਥਲ ਸੈਨਾ ਦੇ ਮੁਖੀ ਜਨਰਲ ਮਨੋਜ ਪਾਂਡੇ ਬ੍ਰੀਫਿੰਗ ਦੇਣਗੇ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ਬਾਰੇ ਫੌਜ ਤੋਂ ਰਿਪੋਰਟ ਮੰਗੀ ਹੈ। ਪੰਜਾਬ ਸਰਾਕਰ ਨੇ ਵੀ ਬਠਿੰਡਾ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ।

 

ਦੂਜੇ ਪਾਸੇ ਬਠਿੰਡਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਅਤਿਵਾਦੀ ਹਮਲਾ ਨਹੀਂ ਹੈ। ਇਸ ਫਾਇਰਿੰਗ ਮਾਮਲੇ ਦਾ ਕੋਈ ਅਤਿਵਾਦੀ ਕੁਨੈਕਸ਼ਨ ਸਾਹਮਣੇ ਨਹੀਂ ਆਇਆ ਹੈ। ਇਹ ਫੌਜ ਦਾ ਅੰਦਰੂਨੀ ਮਾਮਲਾ ਹੈ।

ਐਸਐਸਪੀ ਖੁਰਾਣਾ ਨੇ ਕਿਹਾ ਕਿ ਅਸੀਂ ਆਰਮੀ ਨਾਲ ਸੰਪਰਕ ਵਿੱਚ ਹਾਂ ਅਤੇ ਹਰ ਪਹਿਲੂ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਤਰ੍ਹਾਂ ਦੀ ਪੈਨਿਕ ਹੋਣ ਦੀ ਲੋੜ ਨਹੀਂ ਹੈ। ਸਾਡੀ ਟੀਮ ਮੌਕੇ ‘ਤੇ ਮੌਜੂਦ ਹੈ। ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਥਿਤੀ ਕਾਬੂ ਹੇਠ ਹੈ। ਸੂਤਰਾਂ ਅਨੁਸਾਰ ਐਨਐਸਜੀ ਹਾਲੇ ਬਠਿੰਡਾ ਨਹੀਂ ਜਾਵੇਗੀ। ਫਿਲਹਾਲ ਫੌਜ ਨੇ ਪ੍ਰੈੱਸ ਨੋਟ ਰਾਹੀਂ ਘਟਨਾ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ।

ਬਠਿੰਡਾ ਛਾਉਣੀ ਏਸ਼ੀਆ ਦੀ ਸਭ ਤੋਂ ਵੱਡੀ ਫੌਜੀ ਛਾਉਣੀ ਹੈ। ਇਸ ਮਿਲਟਰੀ ਸਟੇਸ਼ਨ ਦੀ ਸੀਮਾ ਕਰੀਬ 45 ਕਿਲੋਮੀਟਰ ਹੈ। ਇੱਥੋਂ ਦਾ ਅਸਲਾ ਡਿਪੂ ਦੇਸ਼ ਦੇ ਸਭ ਤੋਂ ਵੱਡੇ ਡਿਪੂਆਂ ਵਿੱਚੋਂ ਇੱਕ ਹੈ
ਦੱਸ ਦੇਈਏ ਕਿ ਬਠਿੰਡਾ ਇੱਕ ਮਹੱਤਵਪੂਰਨ ਫੌਜੀ ਸਥਾਪਨਾ ਹੈ ਅਤੇ ਇੱਥੇ 10 ਕੋਰ ਦਾ ਹੈੱਡਕੁਆਰਟਰ ਹੈ, ਜੋ ਜੈਪੁਰ ਸਥਿਤ ਦੱਖਣੀ ਪੱਛਮੀ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਹ ਸਟੇਸ਼ਨ ਵੱਡੀ ਗਿਣਤੀ ਵਿੱਚ ਕਾਰਜਸ਼ੀਲ ਫੌਜੀ ਯੂਨਿਟਾਂ ਅਤੇ ਹੋਰ ਸਥਿਰ ਅਦਾਰਿਆਂ ਦਾ ਘਰ ਵੀ ਹੈ। ਇਸ ਮਿਲਟਰੀ ਸਟੇਸ਼ਨ ਦੇ ਬਾਹਰ ਕੋਈ ਵੀ ਆਮ ਵਾਹਨ ਪਹੁੰਚ ਸਕਦਾ ਹੈ। ਵੈਸੇ ਤਾਂ ਇਸ ਸਟੇਸ਼ਨ ਦੀ ਸੁਰੱਖਿਆ ਲਈ ਆਮ ਤੌਰ ‘ਤੇ ਜ਼ਬਰਦਸਤ ਪ੍ਰਬੰਧ ਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਘਟਨਾ ਅਫਸਰ ਮੈਸ ਦੇ ਅੰਦਰ ਹੋਈ  ਹੈ।  ਅਜੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।