India

’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ ’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਸੱਜਣ ਕੁਮਾਰ ਵੱਲੋਂ ਸਰਬਉੱਚ ਅਦਾਲਤ ਵਿੱਚ ਵੱਧਦੀ ਉਮਰ ਤੇ ਬਿਮਾਰੀ ਦੇ ਚੱਲਦਿਆਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਸੱਜਣ ਕੁਮਾਰ ’84 ਸਿੱਖ ਕਤਲੇਆਮ ਦੇ ਇਲਜ਼ਾਮਾਂ ਵਿੱਚ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਸੱਜਣ ਕੁਮਾਰ ਨੇ ਸਰਬਉੱਚ ਅਦਾਲਤ ਵਿੱਚ ਆਪਣੀ ਵੱਧਦੀ ਉਮਰ ਅਤੇ ਹੋਰ ਬਹੁਤ ਗੰਭੀਰ ਬਿਮਾਰੀਆਂ ਨਾਲ ਪੀੜਤ ਹੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਆਪਣਾ ਇਲਾਜ਼ ਬਾਹਰ ਹਸਪਤਾਲ ਤੋਂ ਕਰਵਾਉਣਾ ਚਾਹੁੰਦੇ ਹਨ। ਹਾਲਾਂਕਿ, ਸਰਬਉੱਚ ਅਦਾਲਤ ਨੇ ਸੱਜਣ ਕੁਮਾਰ ਦੀ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ।