‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀਡੀਓ ਕਾਨਫਰੰਸਿੰਗ ਦੇ ਰਾਹੀਆਂ 8ਵੀਂ ਜਮਾਤ ਅਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। 10ਵੀਂ ਜਮਾਤ ਦਾ ਨਤੀਜਾ 99.93 ਫੀਸਦੀ ਰਿਹਾ ਹੈ ਅਤੇ ਲੜਕੀਆਂ ਦਾ ਨਤੀਜਾ 99 ਫੀਸਦੀ ਤੋਂ ਉੱਪਰ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਸ਼ਰਮਾ ਨੇ ਦੋਵਾਂ ਕਲਾਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਯੋਗ ਰਾਜ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਤੀਜੇ ਇੰਟਰਨਲ ਅਸੈਸਮੈਂਟ ਦੇ ਆਧਾਰ ’ਤੇ ਐਲਾਨ ਗਏ ਹਨ।