Punjab

8 ਤੇ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ

ਬਿਉਰੋ ਰਿਪੋਰਟ –  ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ 2579 ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਜਦੋਂ ਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ ਸ਼ੁਰੂ ਹੋਣਗੀਆਂ। ਇਸ ਵਾਰ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਰੋਕਣ ਲਈ ਇੱਕ ਵਿਸ਼ੇਸ਼ ਟਰੈਕਿੰਗ ਸਿਸਟਮ ਤਿਆਰ ਕੀਤਾ ਗਿਆ ਹੈ। ਪ੍ਰਸ਼ਨ ਪੱਤਰ ਵੀ ਪ੍ਰੀਖਿਆ ਕੇਂਦਰ ਵਿਖੇ ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਖੋਲ੍ਹਿਆ ਜਾਵੇਗਾ ਅਤੇ ਉਨ੍ਹਾਂ ਦੇ ਦਸਤਖਤ ਲਏ ਜਾਣਗੇ।

ਇਹ ਵੀ ਪੜ੍ਹੋ – IELTS ਸੈਂਟਰ ਦਾ ਲਾਈਸੈਂਸ ਮੁਅੱਤਲ