ਜਲੰਧਰ ਪੱਛਮੀ ਹਲਕੇ (Jalandhar West )ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋ ਰਹੀ ਹੈ, ਜਿਸ ਦਾ ਨਤੀਜਾ 13 ਜੁਲਾਈ ਨੂੰ ਆਵੇਗਾ। ਇਸ ਨੂੰ ਲੈ ਕੇ ਅੱਜ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਤੋਂ ਪਹਿਲਾਂ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਦਾਖਲ ਕਰਵਾਏ ਗਏ ਸਨ, ਜਿਸ ਨਾਲ ਇਹ ਗਿਣਤੀ ਹੁਣ 9 ਹੋ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਬਸਪਾ ਦੇ ਉਮੀਦਵਾਰ ਵਜੋਂ ਬਿੰਦਰ ਕੁਮਾਰ, ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਵਜੋਂ ਇਕਬਾਲ ਚੰਦ, ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ, ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਰਬਜੀਤ ਸਿੰਘ ਅਤੇ ਅਜੈ ਕੁਮਾਰ ਭਗਤ ਤੇ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਕਾਗ਼ਜ਼ ਦਾਖਲ ਕਰਵਾਏ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਅੰਜੂ ਅੰਗੁਰਾਲ ਵੱਲੋਂ ਭਾਜਪਾ ਦੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਕਾਗ਼ਜ਼ ਭਰੇ ਹਨ।
ਦੱਸ ਦੇਈਏ ਕਿ 21 ਜੂਨ ਨਾਮਜ਼ਦਗੀ ਭਰਨ ਦੀ ਆਖਰੀ ਤਰੀਕ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਕੱਲ੍ਹ ਕਾਗ਼ਜ਼ ਭਰੇ ਜਾਣਗੇ, ਕਿਉਂਕਿ ਪਾਰਟੀ ਨੇ ਅੱਜ ਹੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ।
ਇਹ ਵੀ ਪੜ੍ਹੋ – ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਡੇਵਿਡ ਜਾਨਸਨ ਦਾ ਹੋਇਆ ਦੇਹਾਂਤ, ਕ੍ਰਿਕਟ ਪ੍ਰੇਮੀਆਂ ‘ਚ ਸੋਗ ਦੀ ਲਹਿਰ