ਬਿਹਾਰ (Bihar) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਹਾਜੀਪੁਰ (Hazipur) ਵਿੱਚ ਬਿਜਲੀ ਦਾ ਕਰੰਟ ਲੱਗਣ 9 ਕਾਂਵੜੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ 9 ਦੀ ਮੌਤ ਹੋਣ ਦੇ ਨਾਲ 6 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਹਨ। ਇਨ੍ਹਾਂ 6 ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਹ ਸਾਰੇ ਵਿਅਕਤੀ ਟਰਾਲੀ ਵਿੱਚ ਡੀਜੇ ਰੱਖ ਕੇ ਕਾਂਵੜ ਯਾਤਰਾ ਕੱਢ ਰਹੇ ਸਨ ਤਾਂ ਅਚਾਨਕ ਡੀਜੇ ਬਿਜਲੀ ਦੀ ਹਾਈ ਟੈਸ਼ਨ ਲਾਈਨ ਨਾਲ ਟਕਰਾ ਗਿਆ, ਜਿਸ ਕਾਰਨ 9 ਕਾਂਵੜੀਆਂ ਦੀ ਕਰੰਟ ਲੱਗਣ ਕਾਰਨ ਮੌਤ ਗੋ ਗਈ। ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦਾ ਉੱਥੇ ਇਲਾਜ ਚੱਲ ਰਿਹਾ ਹੈ।
ਕੇਂਦਰੀ ਮੰਤਰੀ ਚਿਰਾਗ ਪਾਸਵਾਨ ਜੋ ਬਿਹਾਰ ਨਾਲ ਹੀ ਸਬੰਧਿਤ ਹਨ, ਉਨ੍ਹਾਂ ਵੱਲੋਂ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡਾ ਦੰਗਾ, ਵੱਖ-ਵੱਖ ਸ਼ਹਿਰਾਂ ’ਚ ਝੜਪਾਂ ’ਚ ਕਈ ਜ਼ਖਮੀ, 90 ਗ੍ਰਿਫ਼ਤਾਰ