ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾਈ। ਇਹ ਮੀਟਿੰਗ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਪੱਤਰ ਤੋਂ ਇੱਕ ਦਿਨ ਬਾਅਦ ਸੱਦੀ ਹੈ।
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੁੱਖ ਹੜਤਾਲ ਮਾਮਲੇ ‘ਤੇ ਚਰਚਾ ਕੀਤੀ ਗਈ ਹੈ। ਧਾਮੀ ਨੇ ਕਿਹਾ ਕਿ ਰਾਜੋਆਣਾ 5 ਦਸੰਬਰ ਤੋਂ ਭੁੱਖ ਹੜਤਾਲ ‘ਤੇ ਵਿਚਾਰ ਕਰ ਰਹੇ ਹਨ। ਧਾਮੀ ਨੇ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਸੀਂ ਭਾਈ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ।
ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਕਿਹਾ ਕਿ ਉਹ ਬੰਦੀ ਸਿੰਘ ਨਹੀਂ ਹਨ ਅਤੇ ਕੋਈ ਭੀਖ ਨਹੀਂ ਮੰਗਦੇ ਉਹ ਸਜ਼ਾ ਲਈ ਤਿਆਰ ਹਨ। ਉਨ੍ਹਾਂ ਨੇ ਦੱਸਿਆ ਕਿ ਰਾਜੋਆਣਾ 17 ਸਾਲ ਤੋਂ ਜ਼ਿਆਦਾ ਜੇਲ੍ਹ ਵਿੱਚ ਬਿਤਾਏ ਹਨ। ਧਾਮੀ ਨੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਹਾਲੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਹੈ।
ਧਾਮੀ ਨੇ ਰਾਜੋਆਣਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭੁੱਖ ਹੜਤਾਲ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਸਿੱਖ ਪੰਥ ਵਿੱਚ ਭੁੱਖ ਹੜਤਾਲ ਕਰਨਾ ਠਾਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ‘ਤੇ ਯਤਨਸ਼ੀਲ ਅਤੇ ਰਹੇਗੀ ਅਤੇ ਇਸ ਦੇ ਨਾਲ 11 ਮੈਂਬਰੀ ਕਮੇਟੀ ਨੂੰ ਮੀਟਿੰਗ 2 ਦਸੰਬਰ ਨੂੰ ਹੋਵੇਗੀ।