Punjab

ਮੋਹਾਲੀ ‘ਚ ਕਾਰ ‘ਤੇ ਰੱਖੇ ਕੇ ਚਲਾਏ ਗਏ ਪਟਾਕੇ, ਮੁਲਜ਼ਮ ਗ੍ਰਿਫਤਾਰ….

ਮੋਹਾਲੀ ‘ਚ ਮਸਟੈਂਗ ਗੱਡੀ ‘ਤੇ ਰੱਖ ਕੇ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਿੰਡ ਸੋਹਾਣਾ ਦਾ ਦੱਸਿਆ ਜਾ ਰਿਹਾ ਹੈ। 25 ਨਵੰਬਰ ਦੀ ਦੇਰ ਰਾਤ ਪਿੰਡ ਸੋਹਾਣਾ ਵਿੱਚ ਦੋ ਨੌਜਵਾਨ ਪਟਾਕੇ ਚਲਾ ਰਹੇ ਸਨ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੂੰ ਇਹ ਵੀਡੀਓ 2 ਦਸੰਬਰ ਨੂੰ ਮਿਲਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਗੱਡੀ ਦੇ ਨੰਬਰ ਦੀ ਪਹਿਚਾਣ ਕਰ ਲਈ ਹੈ ਅਤੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਗੱਡੀ ਉਤਰਾਖੰਡ ਨੰਬਰ ਦੀ ਦੱਸੀ ਜਾ ਰਹੀ ਹੈ। ਗ੍ਰਿਫਤਾਰ ਕੀਤਾ ਸ਼ਖਸ ਮੋਹਾਲੀ ਦਾ ਰਹਿਣ ਵਾਲਾ ਹੈ। ਉਹ ਮੋਹਾਲੀ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਚਲਾਉਂਦਾ ਹੈ। ਜਦੋਂਕਿ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸਨੇ ਇਹ ਗੱਡੀ ਦਿੱਲੀ ਦੇ ਕਿਸੇ ਵਿਅਕਤੀ ਨੂੰ ਵੇਚੀ ਸੀ। 25 ਨਵੰਬਰ ਨੂੰ ਉਸ ਦੇ ਵਿਆਹ ਦੀ ਵਰ੍ਹੇਗੰਢ ਸੀ।

ਇਸ ਗੱਡੀ ਨੂੰ ਜ਼ਬਤ ਕਰਨ ਲਈ ਮੁਹਾਲੀ ਪੁਲਿਸ ਦੀ ਟੀਮ ਦਿੱਲੀ ਰਵਾਨਾ ਹੋ ਗਈ। ਵੀਡੀਓ ਮਿਲਣ ਤੋਂ ਬਾਅਦ ਪੁਲਿਸ ਨੇ 2 ਨਵੰਬਰ ਨੂੰ ਹੀ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਪਰ 3 ਨਵੰਬਰ ਨੂੰ ਕਿਸੇ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਇਸ ਘਟਨਾ ਦੇ ਸਮੇਂ ਉਥੋਂ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਫਿਰ ਪਟਾਕੇ ਦੀ ਲਪੇਟ ‘ਚ ਆਉਣ ਨਾਲ ਉਹ ਝੁਲਸ ਗਿਆ ਪਰ ਹਸਪਤਾਲ ਵਿੱਚ ਦਾਖ਼ਲ ਹੋਣ ਕਾਰਨ ਉਸ ਨੇ ਬਾਅਦ ਵਿੱਚ ਪੁਲੀਸ ਨੂੰ ਸੂਚਿਤ ਕੀਤਾ। ਇਸ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਦੂਜਾ ਕੇਸ ਵੀ ਦਰਜ ਕਰ ਲਿਆ ਸੀ।