Punjab

ਚੰਡੀਗੜ੍ਹ ਦੇ ਵਿਦਿਆਰਥੀ ਨੇ ਹੁਸ਼ਿਆਰਪੁਰ ‘ਚ ਚੁੱਕਿਆ ਇਹ ਕਦਮ, PU ਦੇ ਖੇਤਰੀ ਸੈਂਟਰ ਤੋਂ ਕਰ ਰਿਹਾ ਸੀ ਇੰਜੀਨੀਅਰਿੰਗ

A student from Chandigarh hanged himself in Hoshiarpur, was doing engineering from the regional center of PU

ਹੁਸ਼ਿਆਰਪੁਰ ‘ਚ ਊਨਾ ਰੋਡ ‘ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੇੜੇ ਪੀਜੀ ‘ਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੁਪਹਿਰ ਬਾਅਦ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ ਵਿਦਿਆਰਥੀ ਆਦਿਤਿਆ ਯਾਦਵ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ। ਆਦਿਤਿਆ ਚੰਡੀਗੜ੍ਹ ਦਾ ਰਹਿਣ ਵਾਲਾ ਸੀ।

ਇਸ ਤੋਂ ਬਾਅਦ ਉਸ ਨੇ ਜਾ ਕੇ ਦੇਖਿਆ ਕਿ ਆਦਿਤਿਆ ਯਾਦਵ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਤੁਰੰਤ ਥਾਣਾ ਸਦਰ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੀਡੀਆ ਰਿਪੋਰਟ ਮੌਕੇ ਤੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਉਹ ਡਿਪ੍ਰੈਸ਼ਨ ‘ਚ ਸੀ।