ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਦੋਹਾਂ ਫੋਰਮਾਂ ਵੱਲੋਂ ਫਰਵਰੀ ਦੇ ਦਿਨਾਂ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੱਡੇ ਇਤਿਹਾਸਕ ਕਿਸਾਨ ਅੰਦੋਲਨ ਨੂੰ ਸਸਪੈਂਡ ਕਰਨ ਸਮੇਂ ਲਿਖਤੀ ਵਾਅਦਾ ਕੀਤਾ ਗਿਆ ਸੀ ਕਿ MSP ਦਾ ਗਾਰੰਟੀ ਕਾਨੂੰਨ ਬਣਾਇਆ ਜਾਏਗਾ । ਅੰਦੋਲਨ ਦੇ ਦੌਰਾਨ ਕਿਸਾਨਾਂ ਤੇ ਪਾਏ ਪਰਚੇ ਰੱਦ ਕੀਤੇ ਜਾਣਗੇ । ਲਖੀਮਪੁਰ ਖੀਰੀ ਦੇ ਸ਼ਹੀਦ ਕੀਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੂਰਾ ਪੂਰਾ ਇਨਸਾਫ ਦਵਾਇਆ ਜਾਏਗਾ ਅਤੇ ਬਿਜਲੀ ਸੋਧ ਬਿੱਲ ਖਪਤਕਾਰਾਂ ਨਾਲ ਚਰਚਾ ਕਰੇ ਬਿਨਾਂ ਨਹੀਂ ਲਿਆਂਦਾ ਜਾਏਗਾ ।
ਇਨਾਂ ਵਿਚੋਂ 1 ਵੀ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ । ਨਾਂ ਹੀ 2014 ਦੀਆਂ ਚੋਣਾਂ ਸਮੇਂ ਕੀਤਾ ਵਾਅਦਾ ਕਿਸਾਨਾਂ ਦੀ ਕਰਜ਼ ਮੁਕਤੀ ਕਰਨਾ ਅਤੇ ਡਾਕਟਰ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਨੀ ਕੀਤਾ । ਸਗੋਂ ਹੋਰ ਵੀ ਕਿਸਾਨਾਂ ਪ੍ਰਤੀ ਬੇਰੁਖੀ ਅਖਤਿਆਰ ਕਰਦਿਆਂ ਬਦਲਾ ਲਉ ਭਾਵਨਾ ਨਾਲ ਖੇਤੀ ਜਿਣਸਾਂ ਉਪਰ ਇੰਪੋਟ ਡਿਊਟੀ ਖਤਮ ਕਰਨ ਜਾਂ ਘੱਟ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਕੇ ਦੇਸ਼ ਦੇ ਕਿਸਾਨਾਂ ਨੂੰ ਚਿੜਾਉਣ ਦਾ ਕੰਮ ਕੀਤਾ ਜਾ ਰਿਹਾ ਹੈ ।
ਕਿਸਾਨ ਆਗੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਦੋਹਾਂ ਫੋਰਮਾਂ ਵੱਲੋਂ ਫਰਵਰੀ ਦੇ ਦਿਨਾਂ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਗਿਆ ਹੈ । ਜਿਸ ਦੀ ਤਾਰੀਖ 2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ ਵਿਖੇ ਦੋਹਾਂ ਫੋਰਮਾਂ ਵੱਲੋਂ ਕੀਤੀਆਂ ਜਾ ਰਹੀਆਂ ਕਿਸਾਨ ਮਹਾਂਪੰਚਾਇਤਾਂ ਵਿਚ ਸਪਸ਼ਟ ਕਰ ਦਿੱਤਾ ਜਾਏਗਾ । ਇਸ ਦੀ ਤਾਰੀਖ ਅਤੇ ਰਣਨੀਤੀ ਤੇ ਚਰਚਾ ਕਰਨ ਲਈ 31 ਦਸੰਬਰ ਨੂੰ ਚੰਡੀਗੜ੍ਹ ਵਿਖੇ ਦੋਹਾਂ ਫੋਰਮਾਂ ਦੀ ਮੀਟਿੰਗ ਹੋਵੇਗੀ।
ਡੱਲੇਵਾਲ ਨੇ ਕਿਹਾ ਕਿ ਨਾਰਾਜ਼ਗੀ ਜਾਹਰ ਕਰਦਿਆਂ SKM ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚਾ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ । ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸ ਅੰਦੋਲਨ ਦੀ ਤਿਆਰੀ ਵੱਲੋਂ ਪਿਛਲੇ ਦਿਨਾਂ ਵਿਚ ਵੱਖ ਵੱਖ ਰਾਜਾਂ ਵਿੱਚ ਵੱਡੀਆਂ ਕਿਸਾਨ ਮਹਾਂਪੰਚਾਇਤਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ ।
ਇਸ ਨੂੰ ਪੂਰਾ ਕਰਨ ਲਈ ਦੱਖਣ ਭਾਰਤ ਦੀਆਂ 32 ਗੈਰ ਰਾਜਨੀਤਿਕ ਕਿਸਾਨ ਜਥੇਬੰਦੀਆਂ ਨੇ SKM ਗੈਰ ਰਾਜਨੀਤਕ ਨਾਲ ਜੁੜ ਕੇ ਇਸ ਅੰਦੋਲਨ ਚ ਭਾਗ ਲੈਣ ਜਾ ਰਹੀਆਂ ਹਨ । ਏਸੇ ਲੜੀ ਨੂੰ ਅੱਗੇ ਤੋਰਦਿਆਂ 2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ ਵਿਖੇ ਵੱਡੀਆਂ ਕਿਸਾਨ ਮਹਾਂਪੰਚਾਇਤਾਂ ਕਰਨ ਦੇ ਨਾਲ ਨਾਲ 22 ਵੱਡੀਆਂ ਕਿਸਾਨ ਮਹਾਂਪੰਚਾਇਤਾਂ ਕਰਨ ਦਾ ਮਿਸ਼ਨ ਅੱਗੇ ਵਧਾਇਆ ਜਾਏਗਾ । ਕਿਸਾਨ ਆਗੂ ਡੱਲੇਵਾਲ ਨੇ ਸਬੰਧਿਤ ਜ਼ਿਲਿਆਂ ਦੇ ਆਗੂਆਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਹੈ ।