Punjab

ਪਟਿਆਲਾ : ਅੰਗੀਠੀ ਬਾਲ ਕੇ ਅੱਗ ਸੇਕ ਰਹੇ ਪਰਿਵਾਰ ਦੇ 4 ਜੀਆਂ ਨਾਲ ਹੋਇਆ ਇਹ ਘਿਨੌਣਾ ਕਾਰਾ…

Death of 4 members of the family in Marker Colony of Patiala

ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਾਲੋਨੀ ਦੇ ਵਿਚ ਇੱਕ ਘਰ ਦੇ ਚਾਰ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਿਹਾਰ ਤੋਂ ਪ੍ਰਵਾਸੀ ਪਰਿਵਾਰ ਪੰਜਾਬ ਵਿਚ ਵਧੀਆ ਕਮਾਈ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਆਇਆ ਸੀ। ਦੱਸ ਦੇਈਏ ਕਿ ਬਿਹਾਰ ਦੇ ਰਹਿਣ ਵਾਲੇ ਨਵਾਬ ਕੁਮਾਰ ਆਪਣੀ ਪਤਨੀ ਤੇ ਬੇਟਾ-ਬੇਟੀ ਸਮੇਤ ਘਰ ਵਿਚ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਅੱਗ ਸੇਕ ਰਹੇ ਸੀ।

ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਅੰਗੀਠੀ ਦਾ ਧੂੰਆਂ ਚੜ੍ਹਨ ਕਾਰਨ ਬੱਚਿਆਂ ਸਣੇ ਮਾਤਾ-ਪਿਤਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨਵਾਬ ਕੁਮਾਰ ਉਨ੍ਹਾਂ ਦੀ ਪਤਨੀ ਤੇ ਬੇਟੀ ਰੁਕਾਇਆ ਜਿਸ ਦੀ ਉਮਰ 4 ਸਾਲ ਹੈ ਤੇ ਨਾਲ ਹੀ ਬੇਟਾ ਜਿਸ ਦਾ ਨਾਮ ਅਰਮਾਨ ਕੁਮਾਰ ਜਿਸ ਦੀ ਉਮਰ 2 ਸਾਲ ਹੈ।

ਫ਼ਿਲਹਾਲ ਮੌਕੇ ‘ਤੇ ਪਹੁੰਚੀ ਕੋਤਵਾਲੀ ਥਾਣਾ ਦੀ ਪੁਲਿਸ ਨੇ ਮ੍ਰਿਤਕ ਪਰਿਵਾਰ ਦੀ ਡੈਡ ਬਾਡੀ ਨੂੰ ਪਟਿਆਲਾ ਦੀ ਮੋਰਚਰੀ ਘਰ ਵਿਖੇ ਰਖਵਾ ਦਿੱਤਾ ਹੈ। ਜਿੱਥੇ ਉਹਨਾਂ ਦਾ ਸਵੇਰ ਚੜ੍ਹਦੇ ਹੀ ਪੋਸਟਮਾਰਟਮ ਹੋਵੇਗਾ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕਾਂ ਦੀ ਪਛਾਣ ਨਵਾਬ ਕੁਮਾਰ ਉਨ੍ਹਾਂ ਦੀ ਪਤਨੀ ਤੇ ਬੇਟੀ ਰੁਕਾਇਆ ਜਿਸ ਦੀ ਉਮਰ 4 ਸਾਲ ਹੈ ਤੇ ਨਾਲ ਹੀ ਉਨ੍ਹਾਂ ਦਾ ਬੇਟਾ ਜਿਸ ਦਾ ਨਾਮ ਅਰਮਾਨ ਕੁਮਾਰ ਹੈ ਅਤੇ ਉਸ ਦੀ ਉਮਰ 2 ਸਾਲ ਹੈ।

ਫ਼ਿਲਹਾਲ ਮੌਕੇ ਤੇ ਪਹੁੰਚੀ ਕੋਤਵਾਲੀ ਥਾਣਾ ਦੀ ਪੁਲਿਸ ਨੇ ਮ੍ਰਿਤਕ ਪਰਿਵਾਰ ਦੀ ਡੈਡ ਬਾਡੀ ਨੂੰ ਪਟਿਆਲਾ ਦੇ ਮੋਰਚਰੀ ਘਰ ਵਿਖੇ ਰਖਵਾ ਦਿੱਤਾ ਹੈ। ਜਿੱਥੇ ਉਹਨਾਂ ਦਾ ਸਵੇਰ ਚੜ੍ਹਦੇ ਹੀ ਪੋਸਟਮਾਰਟਮ ਹੋਵੇਗਾ। ਮ੍ਰਿਤਕ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਦੇ ਵਿੱਚ ਜੈ ਦੁਰਗਾ ਕੰਪਨੀ ‘ਚ ਕੰਮ ਕਰਦਾ ਸੀ।