ਬਠਿੰਡਾ ਜ਼ਿਲ੍ਹੇ ਦੇ ਦੋ ਪਿੰਡਾਂ ਰਾਏ ਕੇ ਕਲਾਂ ਅਤੇ ਸੂਚ ਵਿੱਚ ਅਣਪਛਾਤੀ ਬਿਮਾਰੀ ਕਾਰਨ ਪਸ਼ੂਆਂ ਦੇ ਮਰਨ ਨਾਲ ਸੂਬੇ ਦੇ ਪਸ਼ੂ ਪਾਲਕਾਂ ਵਿੱਚ ਸਹਿਮ ਦਾ ਮਾਹੌਲ ਹੈ। ਦੋਹਾਂ ਪੀੜਤ ਪਿੰਡਾਂ ਵਿੱਚ ਮਰਨ ਵਾਲੇ ਪਸ਼ੂਆਂ ਦੀ ਜਾਂਚ ਰਿਪੋਰਟ ਆ ਗਈ ਹੈ। ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਇਸ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦ ਖ਼ਾਲਸ ਟੀਵੀ ਨਾਲ ਗੱਲਬਾਤ ਕਰਦਿਆਂ ਜਿੱਥੇ ਇਸ ਅਣਪਛਾਤੀ ਬਿਮਾਰੀ ਦਾ ਭੇਦ ਖੁੱਲ੍ਹਿਆ ਹੈ। ਉੱਥੇ ਹੀ ਇਸ ਦੇ ਕਾਰਨ ਅਤੇ ਇਲਾਜ ਬਾਰੇ ਚਾਨਣਾ ਪਾਇਆ ਐ. ਇਸ ਦੇ ਨਾਲ ਹੀ ਇਹ ਵੀ ਦੱਸਿਆ ਕਿ ਇਸ ਬਿਮਾਰੀ ਦੇ ਖ਼ਾਤਮੇ ਲਈ ਵਿਭਾਗ ਵੱਲੋਂ ਕਿਹੜੇ ਉਪਰਾਲੇ ਕੀਤੇ ਜਾ ਰਹੇ ਹਨ।
ਜੇਕਰ ਪਸ਼ੂ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਅਤੇ ਤੁਰੰਤ ਨੇੜਲੇ ਪਸ਼ੂ ਦੇ ਹਸਪਤਾਲ ਜਾਂ ਪਸ਼ੂ ਪਾਲਨ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ। ਇਸ ਸਬੰਧੀ ਸੋਸ਼ਲ ਮੀਡੀਆ ਉੱਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ।